ਫੀਫਾ ਵਰਲਡ ਕੱਪ 2026 ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਵਿੱਚ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਟੂਰਨਾਮੈਂਟ ਸਿਰਫ਼ ਫੁੱਟਬਾਲ ਤੱਕ ਸੀਮਤ ਨਹੀਂ ਹੈ। ਇਸ ਵਾਰ AI ਅਤੇ VAR ਦੀ ਨਵੀਂ ਟੈਕਨਾਲੋਜੀ ਖੇਡ ਦਾ ਚਿਹਰਾ ਬਦਲਣ ਲਈ ਤਿਆਰ ਹੈ, ਜਦਕਿ ਭਾਰਤ ਵਿੱਚ Zee Entertainment ਨੇ ਮਹੀਨਿਆਂ ਦੀ ਉਡੀਕ ਤੋਂ ਬਾਅਦ ਬ੍ਰੌਡਕਾਸਟ ਅਧਿਕਾਰ ਹਾਸਲ ਕਰਕੇ ਕਰੋੜਾਂ ਪ੍ਰਸ਼ੰਸਕਾਂ ਨੂੰ ਰਾਹਤ ਦਿੱਤੀ ਹੈ। ਡਾਇਨਾਮਿਕ ਪ੍ਰਾਈਸਿੰਗ ਕਾਰਨ ਟਿਕਟਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ, ਜੋ ਕਈ ਪ੍ਰਸ਼ੰਸਕਾਂ ਲਈ ਵੱਡੀ ਰੁਕਾਵਟ ਬਣ ਸਕਦੀ ਹੈ। ਇਸ ਤੋਂ ਇਲਾਵਾ ਅਮਰੀਕਾ ਵਿੱਚ ਇਮੀਗ੍ਰੇਸ਼ਨ ਕਾਰਵਾਈਆਂ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਬਾਰੇ ਗੰਭੀਰ ਸਵਾਲ ਵੀ ਉੱਠ ਰਹੇ ਹਨ।
SBS ਪੰਜਾਬੀ ਦੇ ਇਸ ਖ਼ਾਸ ਐਪੀਸੋਡ ਵਿੱਚ ਸਾਡੇ ਪ੍ਰੋਡਿਊਸਰ ਪੁਨੀਤ ਢੀਂਗਰਾ ਇਸ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਹੈ। ਵਿਸ਼ਵ ਕੱਪ 2026 ਵਿੱਚ ਨਵੀਂ ਟੈਕਨੋਲਜੀ ਦੀ ਵਰਤੋਂ, ਟਿਕਟਾਂ ਦੀਆਂ ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਚਿੰਤਾਵਾਂ ਬਾਰੇ ਜ਼ਿਆਦਾ ਜਾਣਕਾਰੀ ਲਈ ਸੁਣੋ ਸਾਡਾ ਇਹ ਫੀਫਾ ਵਰਲਡ ਕੱਪ ਦਾ ਐਪੀਸੋਡ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





