ਸਿਡਨੀ ਨਿਵਾਸੀ ਡਾ. ਹਰਵਿੰਦਰ ਸਰਾਂ ਨੇ Western Sydney University ਤੋਂ Master of Health Sciences ਪੂਰੀ ਕਰਨ ਤੋਂ ਬਾਅਦ Australian Dental Council (ADC) ਦੀਆਂ ਪ੍ਰੀਖਿਆਵਾਂ ਪਾਸ ਕਰਕੇ ਆਸਟ੍ਰੇਲੀਆ ਵਿੱਚ ਡੈਂਟਿਸਟ ਵਜੋਂ ਪ੍ਰੈਕਟਿਸ ਕਰਨ ਦਾ ਲਾਇਸੈਂਸ ਹਾਸਲ ਕੀਤਾ। ਇਸ ਦੇ ਨਾਲ ਹੀ ਉਹ Master of Social Work ਦੀ ਪੜ੍ਹਾਈ ਵੀ ਕਰ ਰਹੇ ਹਨ। SBS Punjabi ਨਾਲ ਗੱਲਬਾਤ ਦੌਰਾਨ ਡਾ. ਸਰਾਂ ਨੇ ਏਡੀਸੀ ਦੀਆਂ ਪ੍ਰੀਖਿਆਵਾਂ ਦੀ ਤਿਆਰੀ, ਕੰਮ ਤੇ ਨਿੱਜੀ ਜ਼ਿੰਦਗੀ ਵਿਚਕਾਰ ਸੰਤੁਲਨ ਬਣਾਉਣ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਉਹ ਸਿੱਖਿਆ ਨੂੰ ਸਿਰਫ਼ ਨੌਕਰੀ ਹਾਸਲ ਕਰਨ ਦਾ ਸਾਧਨ ਨਹੀਂ, ਸਗੋਂ ਵਿਅਕਤੀ ਅਤੇ ਸਮਾਜ ਦੇ ਵਿਕਾਸ ਦਾ ਇੱਕ ਰਸਤਾ ਮੰਨਦੇ ਹਨ ਅਤੇ ਕਹਿੰਦੇ ਹਨ ਕਿ ਸਹੀ ਯੋਜਨਾਬੰਦੀ ਅਤੇ ਸਮੇਂ ਦਾ ਸੰਤੁਲਿਤ ਪ੍ਰਬੰਧਨ ਜ਼ਿੰਦਗੀ ਵਿੱਚ ਕਿਵੇਂ ਮਦਦਗਾਰ ਹੋ ਸਕਦਾ ਹੈ। ਗੱਲਬਾਤ ਪੌਡਕਾਸਟ ਰਾਹੀਂ ਸੁਣੋ।
Disclaimer: This content is for general information purposes only, and should not be used as a substitute for consultation with professional advisers. The opinions expressed in this podcast are the personal opinions of the guest. The facts and opinions appearing in the article do not reflect the views of SBS Punjabi.
ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ...
ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





