ਪੰਜਾਬੀ ਸਾਹਿਤ ਅਤੇ ਸੰਗੀਤ ਵਿੱਚ ਆਪਣੀ ਵਿਲੱਖਣ ਪਹਿਚਾਣ ਲਈ ਜਾਣੇ ਜਾਂਦੇ ਦੇਬੀ ਮਖਸੂਸਪੁਰੀ ਪਿਛਲੇ ਦਿਨੀਂ ਮੈਲਬਰਨ ਪਹੁੰਚੇ ਸਨ। SBS Punjabi ਨਾਲ ਖਾਸ ਗੱਲਬਾਤ ਦੌਰਾਨ ਉਹਨਾਂ ਨੇ ਆਪਣੀ ਨਵੀਂ ਫ਼ਿਲਮ ‘ਚਾਲੀ ਦਿਨ’ ਅਤੇ ਆਪਣੇ ਅਦਾਕਾਰੀ ਦੇ ਸਫ਼ਰ ਬਾਰੇ ਵਿਚਾਰ ਸਾਂਝੇ ਕੀਤੇ ਹਨ। ਪੰਜਾਬੀ ਨਾਵਲਕਾਰ ਡਾ. ਗੁਰਪ੍ਰੀਤ ਸਿੰਘ ਧੁੱਗਾ ਦੇ ਚਰਚਿਤ ਨਾਵਲ 'ਤੇ ਆਧਾਰਿਤ ਇਸ ਫ਼ਿਲਮ ਵਿੱਚ ਦੇਬੀ ਮਖਸੂਸਪੁਰੀ ਮੁੱਖ ਭੂਮਿਕਾ ਨਿਭਾ ਰਹੇ ਹਨ।
ਦੇਬੀ ਮਖਸੂਸਪੁਰੀ ਨੇ ਦੱਸਿਆ ਕਿ ਗਾਇਕੀ ਅਤੇ ਕਵਿਤਾ ਤੋਂ ਬਾਅਦ ਫ਼ਿਲਮ ਵਿੱਚ ਮੁੱਖ ਕਿਰਦਾਰ ਨਿਭਾਉਣਾ ਉਨ੍ਹਾਂ ਲਈ ਇੱਕ ਨਵਾਂ ਅਤੇ ਚੁਣੌਤੀਪੂਰਨ ਤਜਰਬਾ ਰਿਹਾ। ਇਸ ਗੱਲਬਾਤ ਦੌਰਾਨ ਉਨ੍ਹਾਂ ਨੇ ਫ਼ਿਲਮ ਨਿਰਮਾਣ ਦੀ ਪ੍ਰਕਿਰਿਆ, ਟੀਮ ਦੀ ਮਿਹਨਤ ਅਤੇ ਕਲਾ ਪ੍ਰਤੀ ਆਪਣੇ ਨਜ਼ਰੀਏ ਬਾਰੇ ਵੀ ਖੁੱਲ੍ਹ ਕੇ ਗੱਲ ਕੀਤੀ ਹੈ। ਦੇਬੀ ਮਖਸੂਸਪੁਰੀ ਨੇ ਮੈਲਬਰਨ ਦੀ ਖ਼ੂਬਸੂਰਤੀ ਦੀ ਵੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇੱਥੇ ਵਾਰ-ਵਾਰ ਆਉਣ ਦਾ ਮਨ ਕਰਦਾ ਹੈ। ਸੁਣੋ ਦੇਬੀ ਮਖਸੂਸਪੁਰੀ ਨਾਲ ਪੂਰੀ ਇੰਟਰਵਿਊ ਇਸ ਪੌਡਕਾਸਟ ਰਾਹੀਂ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





