- ਖ਼ਜ਼ਾਨਚੀ ਜਿਮ ਚਾਲਮਰਜ਼ ਨੇ ਕਿਹਾ ਹੈ ਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਕਿ ਆਸਟ੍ਰੇਲੀਆਈ ਆਯਾਤ ਉੱਤੇ ਪਹਿਲਾਂ ਤੈਅ ਕੀਤੇ 10 ਫੀਸਦੀ ਬੇਸਲਾਈਨ ਟੈਰੀਫ਼ ਲਾਗੂ ਹੋਣਗੇ ਜਾਂ ਨਹੀਂ।
- ਮੈਲਬਰਨ ਵਿੱਚ ਇਕ ਹੋਰ ਅੰਡਰਵਰਲਡ ਜੰਗ ਦੇ ਖਤਰੇ ਦੀ ਆਸ਼ੰਕਾ ਜਤਾਈ ਜਾ ਰਹੀ ਹੈ, ਕਿਉਂਕਿ ਐਥਨ ਬੌਰਸੀਨੋਸ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਸ ਦੇ ਸੰਗਠਿਤ ਅਪਰਾਧ ਨਾਲ ਸੰਬੰਧ ਸਨ।
- ਮੱਧ ਪੂਰਬ ਲਈ ਅਮਰੀਕਾ ਦੇ ਵਿਸ਼ੇਸ਼ ਦੂਤ ਅੱਜ ਗਾਜ਼ਾ ਦੀ ਯਾਤਰਾ ਕਰਨਗੇ ਤਾਂ ਜੋ ਖੁਰਾਕੀ ਸਹਾਇਤਾ ਵੰਡ ਦੀ ਸਥਿਤੀ ਦਾ ਨਿਰੀਖਣ ਕੀਤਾ ਜਾ ਸਕੇ।
- ਸੰਚਾਰ ਮੰਤਰੀ ਮਿਸ਼ੇਲ ਰੋਲੈਂਡ ਨੇ ਐਲਬਨੀਜ਼ੀ ਸਰਕਾਰ ਦੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਪਾਬੰਦੀ ਵਿੱਚ ਯੂ-ਟਿਊਬ ਨੂੰ ਸ਼ਾਮਲ ਕਰਨ ਦੇ ਫੈਸਲੇ ਦਾ ਬਚਾਅ ਕੀਤਾ ਹੈ।
- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਤੋਂ ਆਯਾਤ ਹੋਣ ਵਾਲੀਆਂ ਵਸਤਾਂ ‘ਤੇ 25% ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਇਹ ਕਦਮ ਭਾਰਤ ਅਤੇ ਅਮਰੀਕਾ ਦੇ ਵਪਾਰ ਸਮਝੌਤੇ ‘ਤੇ ਸਹਿਮਤੀ ਬਣਾਉਣ ਵਿੱਚ ਅਸਫਲ ਰਹਿਣ ਤੋਂ ਬਾਅਦ ਚੁੱਕਿਆ ਗਿਆ ਹੈ।
ਇਹਨਾਂ ਸਾਰੀਆਂ ਖਬਰਾਂ ਬਾਰੇ ਵਿਸਥਾਰ ਨਾਲ ਜਾਣੋ ਇਸ ਪੌਡਕਾਸਟ ਵਿੱਚ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।