Watch FIFA World Cup 2026™

LIVE, FREE and EXCLUSIVE

ਕੀ ਕੋਵਿਡ-19 ਪਾਬੰਦੀਆਂ ਕਾਰਨ ਤੁਹਾਡਾ ਕੰਮ ਪ੍ਰਭਾਵਿਤ ਹੋਇਆ ਹੈ? ਜਾਣੋ ਇਸ ਲਈ ਮਿਲਦੇ ਸਰਕਾਰੀ ਭੁਗਤਾਨ ਦੇ ਵੇਰਵੇ

COVID-19 Disaster Payments

'ਕੋਵਿਡ -19 ਆਪਦਾ ਭੁਗਤਾਨ' ਮੌਜੂਦਾ ਸੰਕਟ ਦੌਰਾਨ ਵੱਖ-ਵੱਖ ਰਾਜਾਂ ਵਿੱਚ ਲੱਗੀਆਂ ਪਾਬੰਦੀਆਂ ਦੇ ਚਲਦਿਆਂ ਕਾਮਿਆਂ ਦੀ ਘਟਦੀ ਆਮਦਨ ਪਿੱਛੋਂ ਸਰਕਾਰ ਦੁਆਰਾ ਦਿੱਤੀ ਜਾ ਰਹੀ ਵਿੱਤੀ ਅਦਾਇਗੀ ਹੈ। ਤਾਲਾਬੰਦੀ, ਹੌਟਸਪੌਟ ਖੇਤਰ ਜਾਂ ਆਵਾਜਾਈ ਦੀਆਂ ਪਾਬੰਦੀਆਂ ਕਾਰਨ ਪ੍ਰਭਾਵਿਤ ਕਾਮੇ ਇਸ ਭੁਗਤਾਨ ਲਈ ਅਰਜ਼ੀ ਦੇ ਸਕਦੇ ਹਨ।


Published

By Paras Nagpal

Source: SBS



Share this with family and friends


'ਕੋਵਿਡ -19 ਆਪਦਾ ਭੁਗਤਾਨ' ਮੌਜੂਦਾ ਸੰਕਟ ਦੌਰਾਨ ਵੱਖ-ਵੱਖ ਰਾਜਾਂ ਵਿੱਚ ਲੱਗੀਆਂ ਪਾਬੰਦੀਆਂ ਦੇ ਚਲਦਿਆਂ ਕਾਮਿਆਂ ਦੀ ਘਟਦੀ ਆਮਦਨ ਪਿੱਛੋਂ ਸਰਕਾਰ ਦੁਆਰਾ ਦਿੱਤੀ ਜਾ ਰਹੀ ਵਿੱਤੀ ਅਦਾਇਗੀ ਹੈ। ਤਾਲਾਬੰਦੀ, ਹੌਟਸਪੌਟ ਖੇਤਰ ਜਾਂ ਆਵਾਜਾਈ ਦੀਆਂ ਪਾਬੰਦੀਆਂ ਕਾਰਨ ਪ੍ਰਭਾਵਿਤ ਕਾਮੇ ਇਸ ਭੁਗਤਾਨ ਲਈ ਅਰਜ਼ੀ ਦੇ ਸਕਦੇ ਹਨ।


ਫੈਡਰਲ ਸਰਕਾਰ ਦੇ ਸਰਵਿਸਜ਼ ਆਸਟ੍ਰੇਲੀਆ ਅਦਾਰੇ ਵੱਲੋਂ ਕੋਵਿਡ-19 ਪਾਬੰਦੀਆਂ ਕਰਕੇ ਕਾਮਿਆਂ ਨੂੰ ਆਮਦਨ ਵਿਚਲੀ ਆਈ ਖੜੋਤ ਪਿੱਛੋਂ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਜੇਕਰ ਤੁਹਾਡੀ ਰੋਜ਼ਮੱਰਾ ਦੀ ਜ਼ਿੰਦਗੀ ਉੱਤੇ ਵੀ ਇਨ੍ਹਾਂ ਪਾਬੰਦੀਆਂ ਦਾ ਅਸਰ ਪਿਆ ਹੈ ਅਤੇ ਤੁਹਾਡੇ ਕੰਮ ਦੇ ਘੰਟਿਆਂ ਵਿੱਚ ਅਤੇ ਆਮਦਨੀ ਵਿੱਚ ਕਮੀ ਆਈ ਹੈ ਤਾਂ ਤੁਸੀਂ ਕੋਵਿਡ -19 ਆਪਦਾ ਭੁਗਤਾਨ ਦੇ ਯੋਗ ਹੋ ਸਕਦੇ ਹੋ।

ਪੰਜਾਬੀ ਭਾਸ਼ਾ ਵਿੱਚ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਿਲ ਕਰਨ ਲਈ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰੋ।

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਰਾਜ ਜਾਂ ਪ੍ਰਦੇਸ਼ ਦੀ ਵੈਬਸਾਈਟ ਤੋਂ ਲੈ ਸਕਦੇ ਹੋ।

ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Watch now