ਨਵੀਆਂ ਯੋਜਨਾਵਾਂ ਤਹਿਤ ਇੱਕ ਵਿਗਿਆਨਕ ਨੀਤੀ ਤਿਆਰ ਕਰਨ ਦਾ ਕੰਮ ਡੈਹਾਰਟੀ ਇੰਸਟੀਚਿਊਟ ਨੂੰ ਦਿੱਤਾ ਗਿਆ ਜਿਸ ਦਾ ਮੁੱਖ ਕੰਮ ਸੰਭਾਵਤ ਮੌਤਾਂ ਦੀ ਗਿਣਤੀ ਬਾਰੇ ਦੱਸਣਾ ਸੀ।
ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਦੋਂ ਤੱਕ 50% ਆਸਟ੍ਰੇਲੀਅਨ ਲੋਕਾਂ ਨੂੰ ਟੀਕੇ ਲਗਾ ਦਿੱਤੇ ਜਾਣਗੇ ਤਾਂ ਓਦੋਂ ਤੱਕ ਤਕਰੀਬਨ 9,000 ਮੌਤਾਂ ਹੋ ਚੁੱਕੀਆਂ ਹੋਣਗੀਆਂ ਪਰ ਜੇ ਕਰ ਇਹੀ ਗਿਣਤੀ 80% ਤੱਕ ਪਹੁੰਚੇਗੀ ਤਾਂ ਮੌਤਾਂ ਦੀ ਗਿਣਤੀ ਸਿਰਫ 1,000 ਹੀ ਹੋਵੇਗੀ।
ਇਸ ਅਦਾਰੇ ਦੇ ਪ੍ਰੋ : ਜੋਡੀ ਮੈਕਵਿਰਨੋਨ ਦਾ ਕਹਿਣਾ ਹੈ ਕਿ ਆਉਣ ਵਾਲੇ ਮਹੀਨਿਆਂ ਦੌਰਾਨ ਜਦੋਂ ਹੋਰ ਜਿਆਦਾ ਟੀਕੇ ਦੇਸ਼ ਵਿੱਚ ਪਹੁੰਚ ਜਾਣਗੇ ਤਾਂ ਸਾਰੇ ਨੌਜਵਾਨਾਂ ਨੂੰ ਟੀਕੇ ਲਗਾਉਣਾ ਇੱਕ ਵੱਡੀ ਚੁਣੋਤੀ ਹੋਵੇਗੀ।
ਇਸ ਦੌਰਾਨ ਲੇਬਰ ਪਾਰਟੀ ਨੇ ਸਲਾਹ ਦਿੱਤੀ ਹੈ ਕਿ ਟੀਕਾ ਲਗਵਾਉਣ ਵਾਲਿਆਂ ਨੂੰ 300 ਡਾਲਰ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ ਜਦਕਿ ਪ੍ਰਧਾਨ ਮੰਤਰੀ ਦਾ ਮੰਨਣਾ ਹੈ ਕਿ ਆਸਟ੍ਰੇਲੀਅਨ ਲੋਕ ਆਪਣੀ ਸੂਝ-ਬੂਝ ਨਾਲ ਟੀਕਾਕਰਣ ਨਾਲ ਜੁੜ ਰਹੇ ਹਨ।
ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਆਪਣੇ ਰਾਜ ਅਤੇ ਪ੍ਰਦੇਸ਼ ਦੇ ਨਿਯਮਾਂ ਬਾਰੇ ਜਾਣੋ।
ਕਰੋਨਾਵਾਇਰਸ ਦੀ ਜਾਂਚ ਹੁਣ ਆਸਟ੍ਰੇਲੀਆ ਭਰ ਵਿੱਚ ਵਿਆਪਕ ਤੌਰ 'ਤੇ ਉਪਲੱਬਧ ਹੈ।
ਜੇਤੁਸੀਂ ਠੰਡ ਜਾਂ ਫਲੂ ਦੇ ਲੱਛਣਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਆਪਣੇ ਡਾਕਟਰ ਨੂੰ ਫੋਨਕਰਕੇ ਟੈਸਟ ਦਾ ਪ੍ਰਬੰਧ ਕਰੋ ਜਾਂ ਕਰੋਨਾਵਇਰਸ ਸਿਹਤ ਜਾਣਕਾਰੀ ਨੂੰ 1800 020 080 ਤੇਸੰਪਰਕ ਕਰੋ।
ਐਸ ਬੀ ਐਸ, ਆਸਟ੍ਰੇਲੀਆ ਦੇ ਵਿਭਿੰਨ ਭਾਈਚਾਰਿਆਂ ਨੂੰ ਕੋਵਿਡ-19 ਦੇ ਵਿਕਾਸ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ।
ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। ਤੁਸੀਂ ਸਾਨੂੰ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ।