Watch FIFA World Cup 2026™

LIVE, FREE and EXCLUSIVE starting June 12 2026

ਗ੍ਰਿਫ਼ਿਥ 28ਵੀਆਂ ਸ਼ਹੀਦੀ ਖੇਡਾਂ ਲਈ ਪਾਰਕਿੰਗ, ਸ਼ਟਲ ਬੱਸ ਅਤੇ ਡਬਲ ਡੀਮੈਰਿਟ ਪੁਆਇੰਟਾਂ ਬਾਰੇ ਅਹਿਮ ਜਾਣਕਾਰੀ

Griffith gears up for 28th Shaheedi Tournament this weekend, over 20,000 people expected

Griffith gears up for 28th Shaheedi Tournament this weekend, over 20,000 people expected. Credit: SBS Punjabi

6 ਅਤੇ 7 ਜੂਨ ਨੂੰ ਨਿਊ ਸਾਊਥ ਵੇਲਜ਼ ਦੇ ਗ੍ਰਿਫਿਥ ਸ਼ਹਿਰ ਵਿੱਚ 28ਵਾਂ ਸ਼ਹੀਦੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਘੱਟੋ-ਘੱਟ 20,000 ਸੰਗਤਾਂ ਅਤੇ ਖਿਡਾਰੀਆਂ ਦੇ ਪਹੁੰਚਣ ਦੀ ਉਮੀਦ ਹੈ। ਇਸ ਸਬੰਧੀ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਸਾਬਕਾ ਕੌਂਸਲਰ ਮਨਜੀਤ ਸਿੰਘ ਲਾਲੀ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ, ਕੌਂਸਲ, ਸਪਾਂਸਰਾਂ ਅਤੇ ਸੈਂਕੜੇ ਸੇਵਾਦਾਰਾਂ ਦੇ ਸਹਿਯੋਗ ਨਾਲ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Published

Updated

By Puneet Dhingra

Presented by Puneet Dhingra

Source: SBS

Share this with family and friends

6 ਅਤੇ 7 ਜੂਨ ਨੂੰ ਨਿਊ ਸਾਊਥ ਵੇਲਜ਼ ਦੇ ਗ੍ਰਿਫਿਥ ਸ਼ਹਿਰ ਵਿੱਚ 28ਵਾਂ ਸ਼ਹੀਦੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਘੱਟੋ-ਘੱਟ 20,000 ਸੰਗਤਾਂ ਅਤੇ ਖਿਡਾਰੀਆਂ ਦੇ ਪਹੁੰਚਣ ਦੀ ਉਮੀਦ ਹੈ। ਇਸ ਸਬੰਧੀ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਸਾਬਕਾ ਕੌਂਸਲਰ ਮਨਜੀਤ ਸਿੰਘ ਲਾਲੀ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ, ਕੌਂਸਲ, ਸਪਾਂਸਰਾਂ ਅਤੇ ਸੈਂਕੜੇ ਸੇਵਾਦਾਰਾਂ ਦੇ ਸਹਿਯੋਗ ਨਾਲ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਗ੍ਰਿਫਿਥ ਦਾ ਸ਼ਹੀਦੀ ਟੂਰਨਾਮੈਂਟ ਇਸ ਰੀਜਨਲ ਸ਼ਹਿਰ ਦੀ ਅਰਥ-ਵਿਵਸਥਾ ਵਿੱਚ ਲਗਭਗ 50 ਲੱਖ ਡਾਲਰ ਦਾ ਯੋਗਦਾਨ ਪਾਉਂਦਾ ਹੈ, ਜਿਸ ਕਰਕੇ ਸਥਾਨਕ ਲੋਕਾਂ ਵੱਲੋਂ ਵੀ ਇਸ ਨੂੰ ਭਰਪੂਰ ਹੁੰਗਾਰਾ ਮਿਲਦਾ ਹੈ। ਭਾਈਚਾਰੇ ਦੇ ਨੁਮਾਇੰਦੇ ਮਨਜੀਤ ਸਿੰਘ ਲਾਲੀ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਪਾਰਕਿੰਗ ਅਤੇ ਟ੍ਰੈਫਿਕ ਦੀਆਂ ਸਮੱਸਿਆਵਾਂ ਤੋਂ ਬਚਣ ਲਈ ਗੁਰਦੁਆਰਾ ਸਾਹਿਬ ਤੋਂ ਸ਼ਟਲ ਬੱਸ ਸੇਵਾ ਦਾ ਲਾਭ ਉਠਾਇਆ ਜਾਵੇ ਅਤੇ NSW ਲੌਂਗ ਵੀਕਐਂਡ ਦੌਰਾਨ ਡਬਲ ਡੀਮੈਰਿਟ ਪੁਆਇੰਟਾਂ ਤੋਂ ਵੀ ਸੁਚੇਤ ਰਿਹਾ ਜਾਵੇ। ਜ਼ਿਆਦਾ ਜਾਣਕਾਰੀ ਲਈ ਸੁਣੋ ਇਹ ਇੰਟਰਵਿਊ...

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now