ਇਸ ਬਾਰੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਗ੍ਰਿਫ਼ਿਥ ਕੌਂਸਲ ਦੇ ਸਾਬਕਾ ਕੌਂਸਲਰ ਮਨਜੀਤ ਸਿੰਘ ਲਾਲੀ ਨੇ ਦੱਸਿਆ ਕਿ ਇਸ ਮੁਕਾਮ ਤੱਕ ਪਹੁੰਚਣ ਦਾ ਸਫ਼ਰ ਆਸਾਨ ਨਹੀਂ ਸੀ।

ਗ੍ਰਿਫ਼ਿਥ ਕੌਂਸਲ ਦੇ ਸਾਬਕਾ ਕੌਂਸਲਰ ਮਨਜੀਤ ਸਿੰਘ ਲਾਲੀ।
ਗੁਰੂਘਰ ਦੇ ਨਜ਼ਦੀਕ ਹੋਣ ਕਾਰਨ ਇਸ ਚੌਂਕ ਦਾ ਨਾਮ ਬਦਲਣ ਸਬੰਧੀ ਗ੍ਰਿਫ਼ਿਥ ਦੇ ਪੰਜਾਬੀ ਭਾਈਚਾਰੇ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਇਸ ਮੰਗ ਨੂੰ ਕੌਂਸਲ ਸਾਹਮਣੇ ਰੱਖਿਆ ਗਿਆ।
ਕੌਂਸਲ ਵਲੋਂ ਬਾਕੀ ਭਾਈਚਾਰਿਆਂ ਦੀ ਰਾਇ ਲੈਣ ਲਈ ਵੀ ਸੁਝਾਅ ਮੰਗੇ ਗਏ ਸਨ।ਕੌਂਸਲ ਦੀਆਂ ਕਈ ਮੀਟਿੰਗਾਂ ਵਿੱਚ ਇਸ ਨਵੇਂ ਨਾਮ ਸਬੰਧੀ ਹੋਈਆਂ ਤਕਰੀਰਾਂ, ਚਰਚਾਵਾਂ ਅਤੇ ਆਮ ਲੋਕਾਂ ਦੀ ਵੋੋਟਿੰਗ ਤੋਂ ਬਾਅਦ ਆਖਿਰਕਾਰ ਗ੍ਰਿਫ਼ਿਥ ਵਿੱਚ ਖਾਲਸਾ ਚੌਂਕ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਹੀ ਗਿਆ।
ਮਨਜੀਤ ਸਿੰਘ ਨੇ ਅੱਗੇ ਦੱਸਿਆ ਕਿ ਗ੍ਰਿਫ਼ਿਥ ਵਿੱਚ ਆਬਾਦੀ ਦੇ ਪੱਖ ਤੋਂ ਪੰਜਾਬੀ ਭਾਈਚਾਰਾ, ਇਟਾਲੀਅਨ ਲੋਕਾਂ ਤੋਂ ਬਾਅਦ ਦੂਜੇ ਨੰਬਰ ’ਤੇ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਕਰੀਬ 50 ਸਾਲ ਪਹਿਲਾਂ ਇੱਥੇ ਪੰਜਾਬੀ ਭਾਈਚਾਰੇ ਦੇ ਲੋਕਾਂ ਦੀ ਆਮਦ ਸ਼ੁਰੂ ਹੋ ਗਈ ਸੀ ਅਤੇ ਮੌਜੂਦਾ ਸਮੇਂ ਪੰਜਾਬੀ ਭਾਈਚਾਰੇ ਦੀ ਆਬਾਦੀ 3 ਹਜ਼ਾਰ ਦੇ ਲਗਭਗ ਹੈ।
ਹੋਰ ਵੇਰਵੇ ਲਈ ਸੁਣੋ ਇਹ ਗੱਲਬਾਤ
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।