3 ਸਤੰਬਰ ਨੂੰ ਕੈਨਬਰਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ 30 ਸਾਲਾ ਭਾਰਤੀ ਮੂਲ ਦੇ ਹਰਸ਼ ਸ਼ਰਮਾ ਦੀ ਮੌਤ ਨੇ ਉਸਦੇ ਪਰਿਵਾਰ ਅਤੇ ਦੋਸਤਾਂ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। ਹਰਸ਼ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੀਆਂ ਧੀਆਂ ਛੱਡ ਗਿਆ ਹੈ। ਜ਼ਿਕਰਯੋਗ ਹੈ ਕਿ ਹਰਸ਼ ਅਤੇ ਉਨ੍ਹਾਂ ਦੀ ਪਤਨੀ ਦੇ ਘਰ ਹਾਦਸੇ ਤੋਂ ਸਿਰਫ਼ ਤਿੰਨ ਹਫ਼ਤੇ ਪਹਿਲਾਂ ਹੀ ਦੂਜੇ ਬੱਚੇ ਦਾ ਜਨਮ ਹੋਇਆ ਸੀ। ਹਰਸ਼ ਦੇ ਬਚਪਨ ਦੇ ਦੋਸਤ ਹਰਕੀਰਤ ਸਿੰਘ ਨੇ SBS ਨਾਲ ਗੱਲਬਾਤ ਕਰਦਿਆਂ ਇਸ ਦੁਖਦਾਈ ਹਾਦਸੇ, ਆਸਟ੍ਰੇਲੀਆ ਦੇ ਭਾਰਤੀ ਭਾਈਚਾਰੇ ਵੱਲੋਂ ਮਿਲੇ ਸਹਿਯੋਗ ਅਤੇ ਇਸ ਮੁਸ਼ਕਲ ਸਮੇਂ ਦੌਰਾਨ ਪਰਿਵਾਰ ਲਈ ਸਹਿਯੋਗ ਬਾਰੇ ਗੱਲਬਾਤ ਕੀਤੀ। ਪੂਰੀ ਜਾਣਕਾਰੀ ਲਈ ਇਹ ਪੌਡਕਾਸਟ ਸੁਣੋ।
ਪੁਲਿਸ ਦੀ ਰਿਪੋਰਟ ਮੁਤਾਬਕ, ਪੈਦਲ ਚੱਲ ਰਹੇ ਹਰਸ਼ ਨੂੰ ਇੱਕ ਟਰੱਕ ਨੇ ਟੱਕਰ ਮਾਰੀ ਅਤੇ ਹਰਸ਼ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਟਰੱਕ ਡਰਾਈਵਰ, ਜਿਸਦੀ ਉਮਰ ਵੀ 30ਵਿਆਂ ਵਿੱਚ ਦੱਸੀ ਜਾ ਰਹੀ ਹੈ ਨੂੰ ਲਾਜ਼ਮੀ ਜਾਂਚ ਲਈ ਕੈਨਬਰਾ ਹਸਪਤਾਲ ਲਿਜਾਇਆ ਗਿਆ ਸੀ ਅਤੇ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
A WARNING | THIS STORY MAY BE DISTRESSING FOR SOME LISTENERS
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





