ਫੈਡਰਲ ਹਾਊਸਿੰਗ ਮੰਤਰੀ ਕਲੇਅਰ ਓ'ਨੀਲ ਨੇ ਕਿਹਾ ਹੈ ਕਿ ਆਉਣ ਵਾਲਾ ਫੈਡਰਲ ਬਜਟ ਦੇਸ਼ ਵਿੱਚ ਘਰਾਂ ਦੀ ਕਮੀ ਨੂੰ ਦੂਰ ਕਰਨ ਵੱਲ ਇੱਕ ਵੱਡਾ ਕਦਮ ਸਾਬਤ ਹੋਵੇਗਾ। ਮੰਗਲਵਾਰ ਨੂੰ ਪੇਸ਼ ਹੋਣ ਵਾਲੇ ਬਜਟ ਤੋਂ ਪਹਿਲਾਂ ਸਰਕਾਰ ਨੇ ਐਤਵਾਰ 10 ਮਈ ਨੂੰ ਐਲਾਨ ਕੀਤਾ ਕਿ ਨਵੇਂ ਰਿਹਾਇਸ਼ੀ ਪ੍ਰੋਜੈਕਟਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਜਿਵੇਂ ਕਿ ਸੜਕਾਂ, ਪਾਣੀ, ਬਿਜਲੀ ਅਤੇ ਸੀਵਰੇਜ ਲਈ ਅਗਲੇ ਚਾਰ ਸਾਲਾਂ ਵਿੱਚ ਵਾਧੂ 2 ਬਿਲੀਅਨ ਡਾਲਰ ਮੁਹੱਈਆ ਕਰਵਾਏ ਜਾਣਗੇ। ਇਹ ਅਤੇ ਅੱਜ ਦੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





