ਇੰਟਰਨੈੱਟ ਹੁਣ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਟੂੱਟ ਹਿੱਸਾ ਬਣ ਚੁੱਕਾ ਹੈ, ਜਿਸ ਕਰਕੇ ਆਨਲਾਈਨ ਸੁਰੱਖਿਆ ਪਹਿਲਾਂ ਤੋਂ ਵੀ ਵੱਧ ਮਹੱਤਵਪੂਰਨ ਹੋ ਗਈ ਹੈ।
ਸੋਸ਼ਲ ਮੀਡੀਆ ਤੋਂ ਲੈ ਕੇ ਔਨਲਾਈਨ ਬੈਂਕਿੰਗ ਤੱਕ, ਹਰ ਕਲਿੱਕ ਨਾਲ ਕਿਸੇ ਨਾ ਕਿਸੇ ਖਤਰੇ ਦਾ ਸੰਭਾਵਨਾ ਹੁੰਦੀ ਹੈ; ਜਿਵੇਂ ਡੇਟਾ ਚੋਰੀ, ਸ਼ਨਾਖਤ ਦੀ ਚੋਰੀ, ਸਾਈਬਰ ਧਮਕੀਆਂ ਜਾਂ ਝੂਠੀ ਜਾਣਕਾਰੀ।
ਜਦ ਆਫਲਾਈਨ ਹੋਣਾ ਮੁਸ਼ਕਿਲ ਹੋ ਗਿਆ ਹੋਵੇ, ਤਾਂ ਸੁਰੱਖਿਅਤ ਢੰਗ ਨਾਲ ਆਨਲਾਈਨ ਰਹਿਣ ਦੀ ਕਲਾ ਸਿੱਖਣੀ ਲਾਜ਼ਮੀ ਬਣ ਜਾਂਦੀ ਹੈ।
ਸਿੱਖ ਯੂਥ ਆਸਟ੍ਰੇਲੀਆ ਵੱਲੋਂ ਇਸ ਸਬੰਧ ਵਿੱਚ ਜਾਗਰੂਕਤਾ ਫੈਲਾਉਣ ਲਈ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਬਾਰੇ ਰਿੱਕੀ ਸਿੰਘ ਗੱਲਬਾਤ ਕਰ ਰਹੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।