SKIP TO MAIN CONTENT

ਪੰਜਾਬੀ ਡਾਇਰੀ: ਭਾਰਤੀ ਹਵਾਈ ਸੈਨਾ ਦੀ 90ਵੀਂ ਵਰੇਗੰਢ ਮੌਕੇ ਚੰਡੀਗੜ੍ਹ ਵਿਖੇ ਵਿਸ਼ੇਸ਼ 'ਏਅਰ ਸ਼ੋਅ'

air force show chandigarh.jfif
Air show in Chandigarh on the 90th Anniversary of the Indian Air Force. Credit: President of India Twitter.

ਹਵਾਈ ਸੈਨਾ ਦਿਵਸ ਮੌਕੇ ਲੱਗਭਗ 80 ਫੌਜੀ ਜਹਾਜ਼ਾਂ ਅਤੇ ਹੈਲੀਕਾਪਟਰਾਂ ਨੇ ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਭਾਰਤੀ ਹਵਾਈ ਫੌਜ ਦੀ ਤਾਕਤ ਦਾ ਪ੍ਰਦਰਸ਼ਨ ਕੀਤਾ। ਭਾਰਤ ਦੀ ਰਾਸ਼ਟਰਪਤੀ ਸਮੇਤ ਕਈ ਸਖਸ਼ੀਅਤਾਂ ਨੇ ਇਸ ਸ਼ਾਨਦਾਰ ਸਮਾਗਮ 'ਚ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੈ ਕਿ 'ਆਈ ਏ ਐਫ' ਨੇ ਆਪਣੀ ਸਾਲਾਨਾ ਪਰੇਡ ਰਾਜਧਾਨੀ ਦਿੱਲੀ ਦੇ ਬਾਹਰ ਕੀਤੀ ਹੈ।

Published

Updated

By Sumeet Kaur

Presented by Paramjit Sona

Source: SBS

Skip to podcast episode content

ਹਵਾਈ ਸੈਨਾ ਦਿਵਸ ਮੌਕੇ ਲੱਗਭਗ 80 ਫੌਜੀ ਜਹਾਜ਼ਾਂ ਅਤੇ ਹੈਲੀਕਾਪਟਰਾਂ ਨੇ ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਭਾਰਤੀ ਹਵਾਈ ਫੌਜ ਦੀ ਤਾਕਤ ਦਾ ਪ੍ਰਦਰਸ਼ਨ ਕੀਤਾ। ਭਾਰਤ ਦੀ ਰਾਸ਼ਟਰਪਤੀ ਸਮੇਤ ਕਈ ਸਖਸ਼ੀਅਤਾਂ ਨੇ ਇਸ ਸ਼ਾਨਦਾਰ ਸਮਾਗਮ 'ਚ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੈ ਕਿ 'ਆਈ ਏ ਐਫ' ਨੇ ਆਪਣੀ ਸਾਲਾਨਾ ਪਰੇਡ ਰਾਜਧਾਨੀ ਦਿੱਲੀ ਦੇ ਬਾਹਰ ਕੀਤੀ ਹੈ।

ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹਵਾਈ ਸੈਨਾ ਦਿਵਸ ਦੀ 90ਵੀਂ ਵਰ੍ਹੇਗੰਢ ਦੇ ਜਸ਼ਨ ਦੇ ਹਿੱਸੇ ਵਜੋਂ ਇੰਡੀਅਨ ਏਅਰ ਫੋਰਸ (ਆਈ ਏ ਐਫ) ਨੇ 80 ਫੌਜੀ ਜਹਾਜ਼ਾਂ ਅਤੇ ਹੈਲੀਕਾਪਟਰਾਂ ਨਾਲ ਆਪਣੀ ਤਾਕਤ ਦਾ ਮਨਮੋਹਕ ਪ੍ਰਦਰਸ਼ਨ ਕੀਤਾ।

ਏਅਰ ਸ਼ੋਅ ਦੇਖਣ ਲਈ ਪੂਰੇ ਪੰਜਾਬ ਅਤੇ ਹਰਿਆਣਾ 'ਤੋਂ ਲੋਕ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪੁੱਜੇ।

ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਸੀ ਕਿ ਆਈ ਏ ਐਫ ਨੇ ਆਪਣੀ ਸਾਲਾਨਾ ਪਰੇਡ ਰਾਜਧਾਨੀ ਦਿੱਲੀ ਦੇ ਬਾਹਰ ਫਲਾਈ-ਪਾਸਟ ਕਰਨ ਦਾ ਫੈਸਲਾ ਕੀਤਾ।

ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਰੱਖਿਆ ਮੰਤਰੀ ਰਾਜਨਾਥ ਸਿੰਘ, ਪੰਜਾਬ ਅਤੇ ਹਰਿਆਣਾ ਦੇ ਰਾਜਪਾਲਾਂ ਸਮੇਤ ਕਈ ਸਖਸ਼ੀਅਤਾਂ ਨੇ ਇਸ ਸ਼ਾਨਦਾਰ ਸਮਾਗਮ 'ਚ ਸ਼ਿਰਕਤ ਕੀਤੀ।

ਇਹ ਅਤੇ ਹੋਰ ਖਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਪੰਜਾਬੀ ਡਾਇਰੀ।

Latest podcast episodes

Follow SBS Punjabi

Download our apps

Watch on SBS

Punjabi News

Stream now