Supporters of the opposition Pakistan Tehrik-e-Insaf (PTI) political party rally to protest the sentences handed to imprisoned former Pakistani prime minister and PTI founder Imran Khan in D. I. Khan, Pakistan, 21 December 2025. Khan has called for countrywide protests after his recent conviction in the Toshakhana-II case, with his party rejecting the verdict as politically motivated. Source: EPA / SAOOD REHMAN/EPA
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇੱਕ ਭ੍ਰਿਸ਼ਟਾਚਾਰ ਮਾਮਲੇ ਵਿੱਚ 17-17 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਕੇਸ ਉਨ੍ਹਾਂ ਮਹਿੰਗੀਆਂ ਘੜੀਆਂ ਅਤੇ ਗਹਿਣਿਆਂ ਨਾਲ ਜੁੜਿਆ ਹੈ ਜੋ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਵੱਲੋਂ ਸਰਕਾਰੀ ਦੌਰਿਆਂ ਦੌਰਾਨ ਤੋਹਫ਼ੇ ਵਜੋਂ ਇਮਰਾਨ ਖਾਨ ਨੂੰ ਮਿਲੇ ਸਨ। ਇਹ ਤਾਜ਼ਾ ਫ਼ੈਸਲਾ ਇਮਰਾਨ ਖਾਨ ਦੀਆਂ ਕਾਨੂੰਨੀ ਪੇਚੀਦਗੀਆਂ ਨੂੰ ਹੋਰ ਗੰਭੀਰ ਬਣਾਉਂਦਾ ਹੈ। ਉਹ ਅਗਸਤ 2023 ਤੋਂ ਜੇਲ੍ਹ ਵਿੱਚ ਹਨ ਅਤੇ ਇਸ ਸਮੇਂ ਇੱਕ ਹੋਰ ਮਾਮਲੇ ਵਿੱਚ 14 ਸਾਲ ਦੀ ਸਜ਼ਾ ਭੁਗਤ ਰਹੇ ਹਨ। ਪਾਕਿਸਤਾਨ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। Published 24 December 2025 12:00pm
By Puneet Dhingra
Presented by Masood Malhi
Source: SBS
Skip to podcast episode content Share this with family and friends
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇੱਕ ਭ੍ਰਿਸ਼ਟਾਚਾਰ ਮਾਮਲੇ ਵਿੱਚ 17-17 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਕੇਸ ਉਨ੍ਹਾਂ ਮਹਿੰਗੀਆਂ ਘੜੀਆਂ ਅਤੇ ਗਹਿਣਿਆਂ ਨਾਲ ਜੁੜਿਆ ਹੈ ਜੋ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਵੱਲੋਂ ਸਰਕਾਰੀ ਦੌਰਿਆਂ ਦੌਰਾਨ ਤੋਹਫ਼ੇ ਵਜੋਂ ਇਮਰਾਨ ਖਾਨ ਨੂੰ ਮਿਲੇ ਸਨ। ਇਹ ਤਾਜ਼ਾ ਫ਼ੈਸਲਾ ਇਮਰਾਨ ਖਾਨ ਦੀਆਂ ਕਾਨੂੰਨੀ ਪੇਚੀਦਗੀਆਂ ਨੂੰ ਹੋਰ ਗੰਭੀਰ ਬਣਾਉਂਦਾ ਹੈ। ਉਹ ਅਗਸਤ 2023 ਤੋਂ ਜੇਲ੍ਹ ਵਿੱਚ ਹਨ ਅਤੇ ਇਸ ਸਮੇਂ ਇੱਕ ਹੋਰ ਮਾਮਲੇ ਵਿੱਚ 14 ਸਾਲ ਦੀ ਸਜ਼ਾ ਭੁਗਤ ਰਹੇ ਹਨ। ਪਾਕਿਸਤਾਨ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।