SKIP TO MAIN CONTENT

ਇੰਡੀਆ ਡਾਇਰੀ: ਪੰਜਾਬ ਨੂੰ ਸਿਹਤਮੰਦ ਬਣਾਉਣ ਲਈ 'ਸੀਐਮ ਦੀ ਯੋਗਸ਼ਾਲਾ' ਜਨ ਮੁਹਿੰਮ ਦੀ ਸ਼ੁਰੂਆਤ

cm di yogshala pic.jfif
ਪਟਿਆਲਾ ਵਿਖੇ 'ਸੀ. ਐਮ. ਦੀ ਯੋਗਸ਼ਾਲਾ' ਮੁਹਿੰਮ ਦੀ ਸ਼ੁਰੂਆਤ। Credit: CM's Twitter

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਸੀਐਮ ਦੀ ਯੋਗਸ਼ਾਲਾ' ਮੁਹਿੰਮ ਦਾ ਆਗਾਜ਼ ਕੀਤਾ ਹੈ ਜਿਸ ਤਹਿਤ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਯੋਗਾ ਅਤੇ ਮੈਡੀਟੇਸ਼ਨ ਦੀ ਸਹੂਲਤ ਦਿੱਤੀ ਜਾਵੇਗੀ। ਇਸ ਪਹਿਲਕਦਮੀ ਦੇ ਪਹਿਲੇ ਪੜਾਅ ਵਿੱਚ ਚਾਰ ਸ਼ਹਿਰਾਂ - ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਅਤੇ ਫਗਵਾੜਾ ਲਈ ਸ਼ੁਰੂਆਤ ਕੀਤੀ ਗਈ ਹੈ।

Published

By Sumeet Kaur

Presented by Paramjit Singh Sona

Source: SBS

Skip to podcast episode content

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਸੀਐਮ ਦੀ ਯੋਗਸ਼ਾਲਾ' ਮੁਹਿੰਮ ਦਾ ਆਗਾਜ਼ ਕੀਤਾ ਹੈ ਜਿਸ ਤਹਿਤ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਯੋਗਾ ਅਤੇ ਮੈਡੀਟੇਸ਼ਨ ਦੀ ਸਹੂਲਤ ਦਿੱਤੀ ਜਾਵੇਗੀ। ਇਸ ਪਹਿਲਕਦਮੀ ਦੇ ਪਹਿਲੇ ਪੜਾਅ ਵਿੱਚ ਚਾਰ ਸ਼ਹਿਰਾਂ - ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਅਤੇ ਫਗਵਾੜਾ ਲਈ ਸ਼ੁਰੂਆਤ ਕੀਤੀ ਗਈ ਹੈ।

ਪੰਜਾਬ ਸਰਕਾਰ ਦੀ ਨਵੀਂ ਮੁਹਿੰਮ ਤਹਿਤ ਪੰਜਾਬ ਦੇ ਲੋਕ ਹੁਣ ਸੂਬਾ ਸਰਕਾਰ ਤੋਂ ਮੁਫ਼ਤ ਯੋਗਾ ਅਧਿਆਪਕ ਮੰਗ ਸਕਦੇ ਹਨ।

ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ 'ਸੀਐਮ ਦੀ ਯੋਗਸ਼ਾਲਾ' ਦੀ ਸ਼ੁਰੂਆਤ ਕੀਤੀ।

ਇਸ ਮੌਕੇ 'ਤੇ 'ਸੀਐਮ ਦੀ ਯੋਗਸ਼ਾਲਾ' ਪੋਰਟਲ ਵੀ ਲਾਂਚ ਕੀਤਾ ਗਿਆ। ਗੁਰੂ ਰਵਿਦਾਸ ਯੂਨੀਵਰਸਿਟੀ ਵਿਖੇ ਇਸ ਪਹਿਲਕਦਮੀ ਤਹਿਤ 60 ਅਧਿਆਪਕਾਂ ਨੂੰ ਯੋਗਾ ਸਿਖਾਉਣ ਲਈ ਸਿਖਲਾਈ ਦਿੱਤੀ ਗਈ ਹੈ।

ਲੋਕ ਰਾਜ ਸਰਕਾਰ ਤੋਂ ਮੁਫਤ ਯੋਗਾ ਅਧਿਆਪਕ ਦੀ ਮੰਗ ਕਰਨ ਲਈ ਹੈਲਪਲਾਈਨ ਨੰਬਰ 7669400500 'ਤੇ ਮਿਸਡ ਕਾਲ ਦੇ ਸਕਦੇ ਹਨ।

ਭਾਰਤ ਦੀਆਂ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ...

Latest podcast episodes

Follow SBS Punjabi

Download our apps

Watch on SBS

Punjabi News

Stream now