ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਭਾਰਤ ਜੋੜੋ ਪੰਜਾਬ ਫੇਰੀ ਦੌਰਾਨ ਭਾਜਪਾ 'ਤੇ ਦੇਸ਼ ਵਿੱਚ ਨਫ਼ਰਤ ਫੈਲਾਉਣ ਦਾ ਦੋਸ਼ ਲਗਾਇਆ ਹੈ।
ਸਾਬਕਾ ਕਾਂਗਰਸ ਪ੍ਰਧਾਨ ਨੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, “ਦੇਸ਼ ਵਿੱਚ ਨਫ਼ਰਤ ਅਤੇ ਹਿੰਸਾ ਦਾ ਮਾਹੌਲ ਫੈਲਿਆ ਹੋਇਆ ਹੈ, ਭਾਜਪਾ ਅਤੇ ਆਰਐਸਐਸ ਦੇ ਲੋਕ ਦੇਸ਼ ਨੂੰ ਵੰਡ ਰਹੇ ਹਨ, ਇੱਕ ਧਰਮ ਨੂੰ ਦੂਜੇ ਦੇ ਵਿਰੁੱਧ, ਇੱਕ ਜਾਤੀ ਦੇ ਦੂਜੇ ਵਿਰੁੱਧ, ਇੱਕ ਭਾਸ਼ਾ ਦੂਜੀ ਦੇ ਖਿਲਾਫ ਅਤੇ ਉਨ੍ਹਾਂ ਨੇ ਦੇਸ਼ ਦਾ ਮਾਹੌਲ ਖਰਾਬ ਕਰ ਦਿੱਤਾ ਹੈ।"
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਕਾਂਗਰਸ ਅਤੇ ਇਸ ਦੇ ਸਿਆਸੀ ਵਿਰੋਧੀਆਂ ਵਿਚਾਲੇ ਸਿਆਸੀ ਜੰਗ ਦਾ ਕੇਂਦਰ ਰਹੀ ਹੈ।
11 ਜਨਵਰੀ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਇਸ ਯਾਤਰਾ ਦਾ ਪੜ੍ਹਾਅ ਵੀਰਵਾਰ ਨੂੰ ਲੁਧਿਆਣਾ ਵਿਚ ਖਤ਼ਮ ਹੋਇਆ। ਇਸ ਦੌਰਾਨ ਰਾਹੁਲ ਗਾਂਧੀ ਨੇ ਹਰਿਮੰਦਰ ਸਾਹਿਬ ਵੀ ਦਰਸ਼ਨ ਕੀਤੇ। ਇਸ ਯਾਤਰਾ ਨੇ 19 ਜਨਵਰੀ ਤੱਕ ਪੰਜਾਬ ਰਹਿਣਾ ਹੈ ਅਤੇ ਇਸ ਤੋਂ ਬਾਅਦ ਇਹ ਜੰਮੂ ਕਸ਼ਮੀਰ ਵਿਚ ਦਾਖਲ ਹੋਵੇਗੀ।
ਇਸ ਸਬੰਧੀ ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ....




