ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਈ ਹੋਈ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਵਿਰੋਧੀ ਬੀਬੀ ਜਗੀਰ ਕੌਰ ਨੂੰ 62 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਵੱਡੀ ਜਿੱਤ ਹਾਸਲ ਕੀਤੀ ਹੈ। ਪਰ ਚੋਣ ਦੇ ਨਤੀਜਿਆਂ ਤੋਂ ਬਾਅਦ ਆਉਣ ਵਾਲੀਆਂ ਬਿਆਨਬਾਜ਼ੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਅੰਦਰੂਨੀ ਫੁੱਟ ਨੂੰ ਜੱਗ-ਜ਼ਾਹਰ ਕਰ ਦਿੱਤਾ ਹੈ। ਇਹ ਅਤੇ ਭਾਰਤ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਹਫਤਾਵਾਰੀ ਰਿਪੋਰਟ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆ ਚੋਣਾਂ ਵਿੱਚ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪਈਆਂ ਜਦਕਿ ਹਰਜਿੰਦਰ ਸਿੰਘ ਧਾਮੀ ਨੂੰ 104 ਵੋਟਾਂ ਹਾਸਲ ਹੋਈਆਂ।
ਦੂਸਰੀ ਵਾਰ ਐਸ.ਜੀ.ਪੀ.ਸੀ ਦਾ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਥੇ ਇਸ ਜਿੱਤ ਲਈ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ ਉਥੇ ਹੀ ਉਹਨਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ, ਕਾਂਗਰਸ ਅਤੇ ਹੋਰ ਏਜੰਸੀਆਂ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੁੰ ਹਰਾਉਣ ਵਿੱਚ ਲੱਗੀਆਂ ਹੋਈਆਂ ਹਨ।
ਦੂਜੇ ਪਾਸੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਦੋਸ਼ ਲਗਾਇਆ ਕਿ ਉਹਨਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਡਰਾਉਣ ਅਤੇ ਧਮਕਾਉਣ ਤੋਂ ਬਾਅਦ ਵੀ ਉਹਨਾਂ ਨੂੰ 42 ਵੋਟਾਂ ਹਾਸਲ ਹੋਈਆਂ ਹਨ ਅਤੇ ਇਹ ਕਿਸੇ ਜਿੱਤ ਤੋਂ ਘੱਟ ਨਹੀਂ ਹੈ।





