SKIP TO MAIN CONTENT

ਇੰਡੀਆ ਡਾਇਰੀ: ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਫੇਰੀ ਦੌਰਾਨ 'ਸੁਰੱਖਿਆ 'ਚ ਗੜਬੜੀ' ਬਾਰੇ ਬਿਆਨ ਤੋਂ ਟਾਲ਼ਾ ਵੱਟਿਆ

Narendra Modi
Source: AAP Images/Facebook

ਉੱਤਰ ਪ੍ਰਦੇਸ਼ ਵਿੱਚ ਪਹਿਲੇ ਗੇੜ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਿਊਜ਼ ਏਜੰਸੀ ਏ ਐਨ ਆਈ ਨੂੰ ਦਿੱਤੀ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਾਰ ਹੋਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ, ਕਿਸਾਨ ਅੰਦੋਲਨ ਅਤੇ ਪਿਛਲੇ ਮਹੀਨੇ ਪੰਜਾਬ ਦੇ ਫਿਰੋਜ਼ਪੁਰ ਵਿੱਚ ਉਨ੍ਹਾਂ ਦੀ 'ਸੁਰੱਖਿਆ ਦੀ ਉਲੰਘਣਾ' ਸਮੇਤ ਕਈ ਮੁੱਦਿਆਂ 'ਤੇ ਗੱਲ ਕੀਤੀ।


Published

Updated

By Paras Nagpal

Presented by Paramjit Sona

Source: SBS


Skip to podcast episode content

ਉੱਤਰ ਪ੍ਰਦੇਸ਼ ਵਿੱਚ ਪਹਿਲੇ ਗੇੜ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਿਊਜ਼ ਏਜੰਸੀ ਏ ਐਨ ਆਈ ਨੂੰ ਦਿੱਤੀ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਾਰ ਹੋਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ, ਕਿਸਾਨ ਅੰਦੋਲਨ ਅਤੇ ਪਿਛਲੇ ਮਹੀਨੇ ਪੰਜਾਬ ਦੇ ਫਿਰੋਜ਼ਪੁਰ ਵਿੱਚ ਉਨ੍ਹਾਂ ਦੀ 'ਸੁਰੱਖਿਆ ਦੀ ਉਲੰਘਣਾ' ਸਮੇਤ ਕਈ ਮੁੱਦਿਆਂ 'ਤੇ ਗੱਲ ਕੀਤੀ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਏ ਐਨ ਆਈ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਉਹ ਪਿਛਲੇ ਮਹੀਨੇ ਪੰਜਾਬ ਵਿੱਚ ਹੋਈ ਕਥਿਤ ਸੁਰੱਖਿਆ ਉਲੰਘਣਾ 'ਤੇ ਕੁਝ ਨਹੀਂ ਬੋਲਣਗੇ ਕਿਉਂਕਿ ਇਸ ਨਾਲ ਸੁਪਰੀਮ ਕੋਰਟ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ।

ਉਨ੍ਹਾਂ ਕਿਹਾ, ''ਮੈਂ ਇਸ ਮੁੱਦੇ 'ਤੇ ਚੁੱਪੀ ਬਣਾਈ ਹੋਈ ਹੈ। ਸੁਪਰੀਮ ਕੋਰਟ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖ ਰਹੀ ਹੈ ਅਤੇ ਇਸ ਸਬੰਧ ਵਿੱਚ ਮੇਰੇ ਵੱਲੋਂ ਦਿੱਤਾ ਗਿਆ ਕੋਈ ਵੀ ਬਿਆਨ ਉਸ ਜਾਂਚ ਨੂੰ ਪ੍ਰਭਾਵਤ ਕਰ ਸਕਦਾ ਹੈ, ਅਤੇ ਇਹ ਸਹੀ ਨਹੀਂ ਹੈ।"

ਇੰਟਰਵਿਊ ਦੌਰਾਨ ਸ੍ਰੀ ਮੋਦੀ ਨੇ ਭਰੋਸਾ ਜਤਾਇਆ ਕਿ ਉਨ੍ਹਾਂ ਦੀ ਪਾਰਟੀ ਨਾ ਸਿਰਫ਼ ਉੱਤਰ ਪ੍ਰਦੇਸ਼, ਸਗੋਂ ਪੰਜਾਬ, ਗੋਆ, ਮਨੀਪੁਰ ਅਤੇ ਉੱਤਰਾਖੰਡ ਵਿੱਚ ਵੀ ਜਿੱਤ ਹਾਸਿਲ ਕਰੇਗੀ।

ਪਿਛਲੇ ਸਾਲ ਅਕਤੂਬਰ ਵਿੱਚ ਲਖੀਮਪੁਰ ਖੇੜੀ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਡੀ ਨਾਲ ਦਰੜੇ ਜਾਨ ਦੀ ਘਟਨਾ ਦੇ ਸੰਬੰਧ ਵਿੱਚ ਸ੍ਰੀ ਮੋਦੀ ਨੇ ਏ ਐਨ ਆਈ ਨੂੰ ਦੱਸਿਆ ਕਿ ਉੱਤਰ ਪ੍ਰਦੇਸ਼ ਸਰਕਾਰ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਵਿਰੁੱਧ “ਨਿਸ਼ਪਕਸ਼ ਢੰਗ ਨਾਲ” ਜਾਂਚ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ 3 ਅਕਤੂਬਰ ਨੂੰ ਲਖੀਮਪੁਰ ਖੇੜੀ ਵਿੱਚ ਹੁਣ ਰੱਦ ਕੀਤੇ ਜਾ ਚੁੱਕੇ ਖੇਤੀ ਕਾਨੂੰਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਅੱਠ ਲੋਕ ਮਾਰੇ ਗਏ ਸਨ। ਇਨ੍ਹਾਂ ਵਿੱਚੋਂ ਚਾਰ ਕਿਸਾਨ ਸਨ।

ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now