ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ 'ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਸੀ। ਪਾਕਿਸਤਾਨ ਨੇ ਇਸ ਹਮਲੇ ਦੀ ਜਵਾਬੀ ਕਾਰਵਾਈ ਕਰਨ ਦੀ ਗੱਲ ਕਹੀ ਹੈ। ਭਾਰਤ ਦਾ ਦਾਅਵਾ ਹੈ ਕਿ ਪਿਛਲੇ ਮਹੀਨੇ ਭਾਰਤ ਪ੍ਰਸ਼ਾਸਿਤ ਕਸ਼ਮੀਰ ਵਿੱਚ ਹੋਏ ਘਾਤਕ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਸੀ ਅਤੇ ਉਨ੍ਹਾਂ ਨੇ ਇਹ ਮਿਜ਼ਾਈਲੀ ਹਮਲਾ ਇੱਕ ਜਵਾਬੀ ਕਾਰਵਾਹੀ ਵਜੋਂ ਕੀਤਾ ਹੈ।
ਵਿਸ਼ਵ ਨੇਤਾਵਾਂ ਨੇ ਦੋਵਾਂ ਦੇਸ਼ਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਸੰਯੁਕਤ ਰਾਸ਼ਟਰ (United Nations) ਨੇ ਵੀ ਦੋਹਾਂ ਦੇਸ਼ਾਂ ਨੂੰ ਤਣਾਅ ਘੱਟ ਕਰਨ ਲਈ ਕਿਹਾ ਹੈ।
ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਭਾਰਤੀ ਮੂਲ ਦੇ ਰਿਸ਼ੀ ਸੋਨਾਕ ਨੇ ਇੱਕ ਟਵੀਟ ਰਾਹੀਂ ਕਿਹਾ ਕਿ ਭਾਰਤ ਦਾ "ਅੱਤਵਾਦੀ ਢਾਂਚੇ 'ਤੇ ਹਮਲਾ ਕਰਨਾ ਜਾਇਜ਼ ਹੈ"।
ਰੂਸ, ਅਮਰੀਕਾ, ਚੀਨ ਸਮੇਤ ਬਾਕੀ ਦੇਸ਼ਾਂ ਨੇ ਇਸ ਬਾਰੇ ਕੀ ਕਿਹਾ, ਸੁਣੋ ਇਸ ਪੌਡਕਾਸਟ ਰਾਹੀਂ.....
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।