ਤਿੰਨ ਹਫਤਿਆਂ ਲਈ ਕੀਤੇ ਭਾਰਤ ਬੰਦ ਪਿੱਛੋਂ ਕਈ ਅਜਿਹੀਆਂ ਖਬਰਾਂ ਤੇ ਵੀਡੀਓਸ ਸਾਹਮਣੇ ਆਈਆਂ ਹਨ ਜਿਨਾਂ ਵਿੱਚ ਤਾਲਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਉੱਤੇ ਪੁਲਿਸ ਵਲੋਂ ਸਖਤੀ ਕਰਦੇ ਹੋਏ ਦਿਖਾਇਆ ਗਿਆ ਹੈ।
ਪੁਲਿਸ ਅਧਿਕਾਰੀ ਗੁਰਦੀਪ ਸਿੰਘ ਕਹਿੰਦੇ ਹਨ ਕਿ ਸਾਰੇ ਭਾਰਤੀਆਂ ਨੂੰ ਹੀ ਇਹ ਸਮਝ ਲੈਣਾ ਚਾਹੀਦਾ ਹੈ ਕਿ ਲਗਾਈਆਂ ਪਾਬੰਦੀਆਂ ਬਹੁਤ ਜਰੂਰੀ ਹਨ ਅਤੇ ਇਹਨਾਂ ਦੀ ਪਾਲਣਾ ਇਨ-ਬਿਨ ਕੀਤੀ ਜਾਣੀ ਚਾਹੀਦੀ ਹੈ।
ਲਗਾਈ ਤਾਲਾਬੰਦੀ ਤਹਿਤ, ਜਰੂਰੀ ਸੇਵਾਵਾਂ ਦੇ ਨਾਲ-ਨਾਲ ਸੁਪਰਮਾਰਕੀਟਾਂ ਅਤੇ ਦਵਾਈਆਂ ਦੀਆਂ ਦੁਕਾਨਾਂ ਨੂੰ ਛੱਡ ਕੇ, ਬਾਕੀ ਸਭ ਕੁੱਝ ਬੰਦ ਹੈ।
ਭਾਰਤ ਨੇ ਪਹਿਲਾਂ ਹੀ ਵੈਂਟੀਲੇਟਰਾਂ ਅਤੇ ਸੈਨੇਟਾਈਜ਼ਰਾਂ ਦੇ ਨਿਰਯਾਤ ਉੱਤੇ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਦੇਸ਼ ਵਿੱਚ, ਇਹ ਚੀਜਾਂ ਲੌੜੀਂਦੀ ਮਾਤਰਾ ਵਿੱਚ ਮਿਲ ਸਕਣ।
ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।
ਜ਼ਰੂਰੀ ਜਾਣਕਾਰੀ:
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ ਅਤੇ ਹੁਣ ਇਕੱਠ ਸਿਰਫ ਦੋ ਲੋਕਾਂ ਤੱਕ ਸੀਮਤ ਹੈ ਪਰ ਇਹ ਨਿਯਮ ਆਪਣੇ ਘਰ ਪਰਿਵਾਰ ਵਿੱਚ ਵਿਚਰਦਿਆਂ ਲਾਗੂ ਨਹੀਂ ਹੁੰਦੀ।
ਜੇ ਤੁਸੀਂ ਵਿਦੇਸ਼ ਤੋਂ ਵਾਪਸ ਆਉਣ ਦੇ 14 ਦਿਨਾਂ ਦੇ ਅੰਦਰ-ਅੰਦਰ ਕੋਵਿਡ-19 ਦੇ ਲੱਛਣ ਵਧਦੇ ਹੋਏ ਵੇਖਦੇ ਹੋ ਤਾਂ ਤੁਹਾਨੂੰ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।
ਜੇ ਤੁਹਾਨੂੰ ਕੋਈ ਵੀ ਲੱਛਣ ਨਹੀਂ ਹਨ ਪਰੰਤੂ ਤੁਸੀਂ ਕੋਵਿਡ-19 ਦੇ ਕਿਸੇ ਪੀੜ੍ਹਤ ਨਾਲ ਸੰਪਰਕ ਵਿੱਚ ਰਹੇ ਹੋ ਤਾਂ ਵੀ ਤੁਹਾਨੂੰ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।
ਜੇ ਤੁਹਾਨੂੰ ਵਿਸ਼ਵਾਸ ਹੈ ਕਿ ਤੁਹਾਨੂੰ ਟੈਸਟ ਕਰਵਾਉਣ ਦੀ ਲੋੜ ਹੋ ਸਕਦੀ ਹੈ, ਆਪਣੇ ਡਾਕਟਰ ਨੂੰ ਸਹੂਲਤ ਲਈ ਸਿਰਫ ਕਾਲ ਕਰੋ, ਪਰ ਉਸ ਕੋਲ਼ ਨਾ ਜਾਓ, ਜਾਂ ਰਾਸ਼ਟਰੀ ਕਰੋਨਾਵਾਇਰਸ ਸਿਹਤ ਜਾਣਕਾਰੀ ਹਾਟਲਾਈਨ ਨਾਲ 1800 020 080 'ਤੇ ਸੰਪਰਕ ਕਰੋ।
ਜੇ ਤੁਸੀਂ ਸਾਹ ਲੈਣ ਵਿੱਚ ਔਖਿਆਈ ਮਹਿਸੂਸ ਕਰਦੇ ਹੋ ਜਾਂ ਤੁਹਾਨੂੰ ਮੈਡੀਕਲ ਐਮਰਜੈਂਸੀ ਦੇ ਚਲਦਿਆਂ ਲੋੜ ਹੈ ਤਾਂ 000 ਨੂੰ ਕਾਲ ਕਰੋ।
ਐਸ ਬੀ ਐਸ, ਆਸਟ੍ਰੇਲੀਆ ਦੇ ਵੱਖੋ-ਵੱਖਰੇ ਭਾਈਚਾਰਿਆਂ ਨੂੰ ਕਰੋਨਾਵਾਇਰਸ/ਕੋਵਿਡ-19 ਬਾਰੇ ਸਮੁੱਚੀ ਅਤੇ ਤਾਜ਼ਾ-ਤਰੀਨ ਜਾਣਕਾਰੀ ਦੇਣ ਲਈ ਵਚਨਬੱਧ ਹੈ।ਜ਼ਿਆਦਾ ਜਾਣਕਾਰੀ ਲਈ sbs.com.au/coronavirus 'ਤੇ ਜਾਓ।