ਟਰੂਡੋ ਵੱਲੋਂ ਨਿੱਝਰ ਕਤਲ ਕੇਸ 'ਚ ਭਾਰਤ ਤੋਂ ਸਹਿਯੋਗ ਦੀ ਮੰਗ ਜਦਕਿ ਭਾਰਤ ਨੇ ਵਧਦੇ ਤਣਾਅ ਪਿੱਛੋਂ ਵੀਜ਼ਾ ਪ੍ਰਕਿਰਿਆ ਰੋਕੀ

Narendra Modi  and Justin Trudeau shaking hands at g20 summit

India's Prime Minister Narendra Modi (R) shakes hand with Canada's Prime Minister Justin Trudeau ahead of the G20 Leaders' Summit in New Delhi on September 9, 2023. Source: Getty / Evan Vucci/Pool/AFP

ਕੈਨੇਡਾ ਦੀ ਧਰਤੀ 'ਤੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈਕੇ ਵਧਦੇ ਵਿਵਾਦ ਦਰਮਿਆਨ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣਾ ਬੰਦ ਕਰ ਦਿੱਤਾ ਹੈ। ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫਿਰ ਭਾਰਤ ਨੂੰ ਨਿੱਝਰ ਦੀ ਮੌਤ ਦੇ ਹਾਲਾਤਾਂ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ। ਪੇਸ਼ ਹੈ ਇਸ ਸਬੰਧੀ ਵਿਸ਼ੇਸ਼ ਆਡੀਓ ਰਿਪੋਰਟ....


ਭਾਰਤ ਦੇ ਮਾਮਲਿਆਂ ਵਿੱਚ ਕੈਨੇਡੀਅਨ ਕੂਟਨੀਤਕ ਦਖਲਅੰਦਾਜ਼ੀ ਅਤੇ ਕੈਨੇਡਾ ਵਿੱਚ ਆਪਣੇ ਕੌਂਸਲੇਟਾਂ ਵਿੱਚ ਆਪਣੇ ਸਟਾਫ ਨੂੰ ਸੁਰੱਖਿਆ ਖਤਰਿਆਂ ਦਾ ਹਵਾਲਾ ਦਿੰਦੇ ਹੋਏ, ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੀਆਂ ਵੀਜ਼ਾ ਅਰਜ਼ੀਆਂ ਨੂੰ ਅਸਥਾਈ ਤੌਰ 'ਤੇ ਰੋਕਣ ਦਾ ਐਲਾਨ ਕੀਤਾ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਦਾ ਇਹ ਐਲਾਨ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨ ਦੇ ਕੁਝ ਡਿਪਲੋਮੈਟਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਧਮਕੀਆਂ ਮਿਲਣ ਤੋਂ ਬਾਅਦ ਆਇਆ ਹੈ। ਸ੍ਰੀ ਬਾਗਚੀ ਦਾ ਕਹਿਣਾ ਹੈ ਕਿ ਭਾਰਤੀ ਵਿਦੇਸ਼ ਮੰਤਰਾਲਾ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ।
 
ਦੱਸਣਯੋਗ ਹੈ ਕਿ ਪਿਛਲੇ ਇੱਕ-ਦੋ ਹਫਤਿਆਂ ਤੋਂ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਵਧਿਆ ਹੈ ਜਿਸ ਪਿਛਲਾ ਕਾਰਨ ਜੂਨ ਮਹੀਨੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੋਂ ਕੈਨੇਡਾ ਦੁਆਰਾ ਹਾਲ ਹੀ ਵਿੱਚ ਦਿੱਤੇ ਗਏ ਬਿਆਨ ਸਨ।

ਕੈਨੇਡਾ ਨੇ ਆਖਿਆ ਸੀ ਕਿ ਇਸ ਕਤਲ ਦੀਆਂ ਤੰਦਾਂ ਭਾਰਤੀ ਸਰਕਾਰ ਦੇ ਏਜੰਟਾਂ ਨਾਲ਼ ਜੁੜੀਆਂ ਹੋ ਸਕਦੀਆਂ ਹਨ ਤੇ ਇਸ ਸਿਲਸਿਲੇ ਵਿਚ ਕੈਨੇਡਾ ਇਹਨਾਂ ਦੋਸ਼ਾਂ ਦੀ ਸਰਗਰਮੀ ਨਾਲ ਜਾਂਚ ਕਰ ਰਿਹਾ ਹੈ।

ਇਸ ਦੌਰਾਨ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਭਾਰਤ ਨੂੰ ਅਪੀਲ ਕੀਤੀ ਹੈ ਅਤੇ ਕਿਹਾ ਕਿ ਕੈਨੇਡਾ ਘੱਟੋ-ਘੱਟ ਜਾਂਚ ਦੇ ਇਸ ਪੜਾਅ 'ਤੇ ਆਪਣੇ ਸਬੂਤ ਜਾਰੀ ਨਹੀਂ ਕਰੇਗਾ। ਉਧਰ ਭਾਰਤੀ ਮੋਦੀ ਸਰਕਾਰ ਨੇ ਇਸ ਕਤਲ ਨਾਲ ਕਿਸੇ ਵੀ ਸਬੰਧ ਤੋਂ ਸਾਫ਼ ਇਨਕਾਰ ਕੀਤਾ ਹੈ।

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਅਤੇ ਕੈਨੇਡਾ ਦੇ ਸੰਪਰਕ ਵਿੱਚ ਹੈ - ਅਤੇ ਅਮਰੀਕਾ ਇਨ੍ਹਾਂ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਨਾ ਚਾਹੇਗਾ।

ਹੋਰ ਵੇਰਵੇ ਲਈ ਆਡੀਓ ਰਿਪੋਰਟ ਸੁਣੋ.........

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand