ਗੈਰ-ਮੁਨਾਫ਼ਾ ਸੰਸਥਾ ਇੰਡੀਅਨਕੇਅਰ ਵਿਕਟੋਰੀਆ ਦੇ ਭਾਰਤੀ ਭਾਈਚਾਰੇ ਨੂੰ ਲੋਕ-ਭਲਾਈ ਲੋੜਾਂ ਸਬੰਧੀ ਸਹਾਇਤਾ ਪ੍ਰਦਾਨ ਕਰਦੀ ਹੈ।
ਇਸਦੇ ਸੰਸਥਾਪਕ ਜੈਆ ਮੰਚੀਕਾਂਤੀ ਨੇ 2013 ਵਿੱਚ ਇਸ ਸੰਸਥਾ ਦੀ ਸ਼ੁਰੂਆਤ ਕੀਤੀ ਸੀ।
ਸੰਸਥਾ ਦੇ ਇੱਕ ਬੁਲਾਰੇ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਭਾਰਤੀ ਭਾਈਚਾਰੇ ਵਿੱਚ ਕਿਸੇ ਵੀ ਉਮਰ ਵਰਗ ਦੇ ਲੋਕਾਂ ਨੂੰ ਉਹਨਾਂ ਦੀ ਭਾਸ਼ਾ ਵਿੱਚ ਸਹੀ ਮਾਰਗਦਰਸ਼ਨ ਕੀਤਾ ਜਾਂਦਾ ਹੇ।
ਉਹਨਾਂ ਦੱਸਿਆ ਕਿ ਰੋਜ਼ਾਨਾ ਉਹਨਾਂ ਨੂੰ ਬਹੁਤ ਸਾਰੇ ਫੋਨ ਆਉਂਦੇ ਹਨ ਜਿਸ ਵਿੱਚ ਆਸਟ੍ਰੇਲੀਆ 'ਚ ਪਹਿਲੀ ਨੌਕਰੀ ਲੱਭਣ ਤੋਂ ਲੈ ਕੇ ਘਰੇਲੂ ਹਿੰਸਾ ਅਤੇ ਦਿਮਾਗੀ ਪਰੇਸ਼ਾਨੀ ਤੱਕ ਹਰ ਸਮੱਸਿਆ ਲਈ ਉਹਨਾਂ ਦੀ ਭਾਸ਼ਾ ਵਿੱਚ ਮਾਰਗਦਰਸ਼ਨ ਕੀਤਾ ਜਾਂਦਾ ਹੈ।
ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸੰਸਥਾ ਦੇ ਸੰਸਥਾਪਕ ਨੂੰ ਇੱਕ ਅਜਿਹੀ ਸੰਸਥਾ ਦੀ ਲੋੜ ਮਹਿਸੂਸ ਹੁੰਦੀ ਸੀ ਜਿੱਥੇ ਸਾਊਥ ਏਸ਼ੀਅਨ ਭਾਈਚਾਰੇ ਨੂੰ ਆਪਣੀ ਬੋਲੀ ਅਤੇ ਆਪਣੇ ਸੱਬਿਆਚਾਰ ਦਾ ਅਹਿਸਾਸ ਹੋਵੇ ਅਤੇ ਉਹ ਖੁੱਲ ਕੇ ਆਪਣੀ ਗੱਲ ਕਰ ਸਕਣ।
ਉਹਨਾਂ ਨਾਲ ਕੀਤੀ ਗਈ ਪੂਰੀ ਗੱਲਬਾਤ ਉੱਪਰ ਸਾਂਝੀ ਕੀਤੀ ਗਈ ਆਡੀਓ ਰਾਹੀਂ ਸੁਣੀ ਜਾ ਸਕਦੀ ਹੈ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।















