ਨਿਊਜ਼ੀਲੈਂਡ ਦੀ ਨਾਗਰਿਕਤਾ (ਸਿਟੀਜ਼ਨਸ਼ਿਪ) ਲੈਣ ਦੇ ਮਾਮਲੇ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਪਹਿਲੀ ਵਾਰ ਬ੍ਰਿਟਿਸ਼ ਪ੍ਰਵਾਸੀ ਸਭ ਤੋਂ ਅੱਗੇ ਨਿਕਲ ਗਏ ਹਨ। ਸਾਲ 2022 ਤੋਂ ਲਗਾਤਾਰ ਪਹਿਲੇ ਨੰਬਰ 'ਤੇ ਰਹਿਣ ਵਾਲਾ ਭਾਰਤ ਹੁਣ ਖਿਸਕ ਕੇ ਤੀਜੇ ਸਥਾਨ 'ਤੇ ਆ ਗਿਆ ਹੈ, ਜਦਕਿ ਦੂਜਾ ਸਥਾਨ ਦੱਖਣੀ ਅਫ਼ਰੀਕਾ ਨੇ ਹਾਸਲ ਕੀਤਾ ਹੈ। ਬੀਤੇ ਸਾਲ ਨਿਊਜ਼ੀਲੈਂਡ ਦੇ ਨਵੇਂ ਨਾਗਰਿਕਾਂ ਦੀ ਕੁੱਲ ਗਿਣਤੀ ਰਿਕਾਰਡ 51,632 ਤੱਕ ਪਹੁੰਚ ਗਈ, ਜਿਸ ਵਿੱਚ ਯੂਕੇ ਦੇ 5,955, ਸਾਊਥ ਅਫ਼ਰੀਕਾ ਦੇ 5,939 ਅਤੇ ਭਾਰਤ ਦੇ 5,896 ਲੋਕ ਸ਼ਾਮਲ ਹਨ। ਇਹ ਅਤੇ ਦੁਨੀਆਂ ਦੇ ਹੋਰਨਾਂ ਮੁਲਕਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





