- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਗਾਜ਼ਾ ਵਿੱਚ ਬੰਧਕ ਬਣਾਏ ਗਏ ਇਜ਼ਰਾਇਲੀ ਅਗਲੇ ਹਫਤੇ ਦੇ ਸ਼ੁਰੂ ਵਿੱਚ ਘਰ ਵਾਪਸ ਆ ਜਾਣਗੇ।
- ਆਸਟ੍ਰੇਲੀਆ ਦੇ ਸਿਆਸੀ ਆਗੂਆਂ ਨੇ 7 ਅਕਤੂਬਰ ਦੇ ਹਮਲੇ ਦੇ ਪੀੜਤਾਂ ਅਤੇ ਗਾਜ਼ਾ ਵਿੱਚ ਅਜੇ ਵੀ ਬੰਧਕ ਬਣਾਏ ਗਏ ਲੋਕਾਂ ਪ੍ਰਤੀ ਸ਼ਰਧਾਂਜਲੀ ਭੇਂਟ ਕੀਤੀ ਹੈ।
- ਪੁਲਿਸ ਨੇ ਕਿਹਾ ਹੈ ਕਿ ਉੱਤਰ-ਪੱਛਮੀ ਸਿਡਨੀ ਦੇ ਰਿਵਰਸਟੋਨ ਇਲਾਕੇ ਵਿੱਚ ਗੋਲੀ ਮਾਰ ਕੇ ਕਤਲ ਕੀਤੇ ਗਏ ਵਿਅਕਤੀ 'ਤੇ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ ਸੀ।
- ਆਸਟ੍ਰੇਲੀਆ ਅਤੇ ਪਾਪੂਆ ਨਿਊ ਗਿਨੀ ਨੇ ਹਫ਼ਤਿਆਂ ਦੀ ਦੇਰੀ ਤੋਂ ਬਾਅਦ ਕੈਨਬਰਾ ਵਿੱਚ ਇੱਕ ਮਹੱਤਵਪੂਰਨ ਰੱਖਿਆ ਸਮਝੌਤੇ 'ਤੇ ਹਸਤਾਖਰ ਕੀਤੇ ਹਨ।
- ਪੰਜਾਬੀ ਮਨੋਰੰਜਨ ਜਗਤ ਦੇ ਦੋ ਵੱਡੇ ਕਲਾਕਰਾਂ ਦੀ ਇਸ ਹਫਤੇ ਮੌਤ ਹੋ ਗਈ ਹੈ। 35 ਸਾਲਾ ਗਾਇਕ ਰਾਜਵੀਰ ਜਵੰਦਾ ਤੋਂ ਬਾਅਦ 9 ਅਕਤੂਬਰ ਨੂੰ ਬਾਡੀ ਬਿਲਡਰ ਅਤੇ ਪੰਜਾਬੀ ਅਦਾਕਾਰ ਵਰਿੰਦਰ ਘੁੰਮਣ ਦਾ ਦੇਹਾਂਤ ਹੋ ਗਿਆ।
ਇਹਨਾਂ ਸਾਰੀਆਂ ਖ਼ਬਰਾਂ ਬਾਰੇ ਵਿਸਥਾਰ ਨਾਲ ਜਾਣੋ ਇਸ ਪੌਡਕਾਸਟ ਵਿੱਚ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।