ਵੱਧਦੀਆਂ ਵਿਆਜ ਦਰਾਂ, ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਕਾਰਨ ਛੋਟੇ ਕਾਰੋਬਾਰ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਕਈ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਮੌਜੂਦਾ ਹਾਲਾਤ ਕੋਵਿਡ ਦੇ ਸਮੇਂ ਨਾਲੋਂ ਵੀ ਵੱਧ ਚੁਣੌਤੀਪੂਰਨ ਹਨ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਦੌਰਾਨ ਭਾਈਚਾਰੇ ਦੇ ਕਾਰੋਬਾਰੀਆਂ ਨੇ ਕਿਹਾ ਕਿ ਸਰਕਾਰੀ ਸਹਾਇਤਾ ਯੋਜਨਾਵਾਂ ਵਿੱਚ ਜ਼ਿਆਦਾ ਧਿਆਨ ਕਰਮਚਾਰੀਆਂ 'ਤੇ ਹੈ, ਪਰ ਛੋਟੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਬਾਰੇ ਵੀ ਸੋਚਣ ਦੀ ਲੋੜ ਹੈ। ਆਸਟ੍ਰੇਲੀਅਨ ਬਿਊਰੋ ਆਫ਼ ਸਟੈਟਿਸਟਿਕਸ (ABS) ਦੇ ਤਾਜ਼ਾ ਅੰਕੜਿਆਂ ਮੁਤਾਬਕ ਛੋਟੇ ਕਾਰੋਬਾਰਾਂ ਦੇ ਖਰਚਿਆਂ ਵਿੱਚ 14 ਫੀਸਦ ਅਤੇ ਕਰਮਚਾਰੀਆਂ ਨਾਲ ਸਬੰਧਤ ਖਰਚਿਆਂ ਵਿੱਚ 9 ਫੀਸਦ ਦਾ ਵਾਧਾ ਹੋਇਆ ਹੈ। ਇਸ ਪੌਡਕਾਸਟ ਵਿੱਚ ਸੁਣੋ ਭਾਈਚਾਰੇ ਦੇ ਛੋਟੇ ਕਾਰੋਬਾਰੀਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਗੱਲਬਾਤ।
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share




