ਪਾਕਿਸਤਾਨ ਡਾਇਰੀ: ਪੱਤਰਕਾਰ ਹੁਸਨੈਨ ਸ਼ਾਹ ਦੀ ਲਾਹੌਰ ਪ੍ਰੈੱਸ ਕਲੱਬ ਦੇ ਬਾਹਰ ਗੋਲੀ ਮਾਰਕੇ ਹੱਤਿਆ

husnain shah

Pakistani Police officer and journalists gather around the car of local journalist Husnain Shah at the site of shooting incident in Lahore, Pakistan. Source: Pacific Press/Sipa USA

ਪਾਕਿਸਤਾਨੀ ਨਿਊਜ਼ ਚੈਨਲ ਕੈਪੀਟਲ ਟੀਵੀ ਦੇ ਸੀਨੀਅਰ ਕ੍ਰਾਈਮ ਰਿਪੋਰਟਰ ਹੁਸਨੈਨ ਸ਼ਾਹ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦਿਨ-ਦਿਹਾੜੇ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਇਹ ਖ਼ਬਰ ਅਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਮਸੂਦ ਮੱਲ੍ਹੀ ਦੀ ਇਹ ਰਿਪੋਰਟ ਸੁਣੋ....


ਸੀ ਸੀ ਟੀ ਵੀ ਫੁਟੇਜ, ਗਵਾਹਾਂ ਅਤੇ ਪੁਲਿਸ ਅਧਿਕਾਰੀਆਂ ਦੇ ਅਨੁਸਾਰ ਹੁਸਨੈਨ ਸ਼ਾਹ ਕਾਰ 'ਤੇ ਜਾ ਰਹੇ ਸਨ ਤੇ ਜਦੋਂ ਹੀ ਉਹ ਪ੍ਰੈਸ ਕਲੱਬ ਦੇ ਬਾਹਰ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਦੋ ਹਥਿਆਰਬੰਦ ਵਿਅਕਤੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਸ਼ਾਹ, ਲਾਹੌਰ ਪ੍ਰੈੱਸ ਕਲੱਬ ਦੇ ਕੌਂਸਲ ਮੈਂਬਰ ਸਨ।

ਇੱਕ ਪ੍ਰੈਸ ਕਲੱਬ ਨੇੜੇ ਇੱਕ ਮੀਡੀਆ ਪੇਸ਼ੇਵਰ ਨੂੰ ਦਿਨ-ਦਿਹਾੜੇ ਕਥਿਤ ਤੌਰ 'ਤੇ ਨਿਸ਼ਾਨਾ ਬਣਾਏ ਜਾਣ 'ਤੇ, ਮੀਡੀਆ ਭਾਈਚਾਰੇ ਵਲੋਂ ਗੁੱਸਾ ਜ਼ਾਹਿਰ ਕੀਤਾ ਗਿਆ ਹੈ।

ਪਾਕਿਸਤਾਨ ਫੈਡਰਲ ਯੂਨੀਅਨ ਆਫ ਜਰਨਲਿਸਟਸ ਨੇ ਸ਼ਾਹ ਦੀ ਹੱਤਿਆ ਦੇ ਖਿਲਾਫ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਦਿਨ-ਦਿਹਾੜੇ ਪੱਤਰਕਾਰ ਦੀ ਹੱਤਿਆ ਦੀ ਮੀਡੀਆ ਭਾਈਚਾਰੇ ਅਤੇ ਮਨੁੱਖੀ ਅਧਿਕਾਰ ਸਮੂਹਾਂ ਦੁਆਰਾ ਵਿਆਪਕ ਤੌਰ 'ਤੇ ਨਿੰਦਾ ਕੀਤੀ ਗਈ ਹੈ ।

ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।


Share

Follow SBS Punjabi

Download our apps

Watch on SBS

Punjabi News

Watch now