ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਮੈਲਬਰਨ ਦੇ ਆਸਟ੍ਰੇਲੀਅਨ ਨਾਗਰਿਕ ਸੁਨੀਲ ਸ਼ਰਮਾ ਦੇ ਪੰਜਾਬ ਵਿੱਚ ਹੋਏ ਕਤਲ ਮਾਮਲੇ ਦੀ ਚਰਚਾ ਕੀਤੀ ਗਈ ਹੈ, ਜਿਸ ਵਿੱਚ ਅੰਮ੍ਰਿਤਸਰ ਪੁਲਿਸ ਨੇ ਉਨ੍ਹਾਂ ਦੇ ਸਕੇ ਭਰਾ ਸਮੇਤ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਖੁਲਾਸੇ ਕੀਤੇ ਹਨ। ਇਸ ਤੋਂ ਇਲਾਵਾ, ਯੂਕੇ ਵਿੱਚ ਹੈਨਰੀ ਨੋਵਾਕ ਦੇ ਕਤਲ ਦੇ ਦੋਸ਼ੀ ਵਿਕਰਮ ਡਿਗਵਾ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਅਤੇ ਇਸ ਨਾਲ ਜੁੜੀ ਸਿਆਸੀ ਬਹਿਸ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਪ੍ਰੋਗਰਾਮ ਦੇ ਵਿਸ਼ੇਸ਼ ਇੰਟਰਵਿਊ ਵਿੱਚ ਸਮਾਜਿਕ ਅਤੇ ਭਾਈਚਾਰਕ ਸੇਵਾਵਾਂ ਲਈ OAM ਨਾਲ ਸਨਮਾਨਿਤ ‘ਆਸ਼ਾ ਆਸਟ੍ਰੇਲੀਆ’ ਦੀ ਸੰਸਥਾਪਕ ਬਿਜਿੰਦਰ ਦੁੱਗਲ ਨਾਲ ਖ਼ਾਸ ਗੱਲਬਾਤ ਸੁਣੋ। ਨਾਲ ਹੀ ਦੇਸ਼-ਦੁਨੀਆ ਦੀਆਂ ਅਹਿਮ ਖ਼ਬਰਾਂ ਅਤੇ ਸੁਰੀਲੇ ਪੰਜਾਬੀ ਗੀਤਾਂ ਦਾ ਆਨੰਦ ਮਾਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





