ਨਵੇਂ ਅੰਕੜੇ ਦਰਸਾਉਂਦੇ ਹਨ ਕਿ ਨਿਊ ਸਾਊਥ ਵੇਲਜ਼ ਦੇ ਖਾਸ ਕਰਕੇ ਖੇਤਰੀ ਇਲਾਕਿਆਂ ਵਿੱਚ ਬੇਘਰ ਹੋਣ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ। ਰਿਪੋਰਟ ਮੁਤਾਬਿਕ ਸੂਬੇ ਵਿੱਚ ਖੁੱਲ੍ਹੇ ਆਸਮਾਨ ਹੇਠ ਸੌਣ ਵਾਲੇ ਲੋਕਾਂ ਦੀ ਗਿਣਤੀ ਪਿਛਲੇ ਛੇ ਸਾਲਾਂ ਦੌਰਾਨ 75 ਫੀਸਦੀ ਵੱਧ ਗਈ ਹੈ। ਓਧਰ, ਨਵੇਂ ਅਮਰੀਕੀ ਟੈਰਿਫ ਪ੍ਰਸਤਾਵਾਂ ਦੀ ਆਸਟ੍ਰੇਲੀਆ ਦੇ ਸਾਰੇ ਸਿਆਸੀ ਹਲਕਿਆਂ ਵੱਲੋਂ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ। ਕੌਮਾਂਤਰੀ ਖ਼ਬਰ ਦੀ ਗੱਲ ਕਰੀਏ ਤਾਂ ਹਿਜ਼ਬੁੱਲਾ ਨੇ ਇਜ਼ਰਾਈਲ ਅਤੇ ਲੇਬਨਾਨ ਸਰਕਾਰ ਵਿਚਾਲੇ ਹੋਏ ਜੰਗਬੰਦੀ ਸਮਝੌਤੇ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਸਿਆਸੀ ਧਿਰਾਂ ਨੂੰ ਸਥਾਨਕ ਚੋਣਾਂ 'ਚ ਮਿਲੇ ਵੋਟ ਸ਼ੇਅਰ ਦਾ ਐਲਾਨ ਕੀਤਾ ਗਿਆ ਹੈ। ਇਹਨਾਂ ਤੋਂ ਇਲਾਵਾ ਦੇਸ਼, ਦੁਨੀਆ ਅਤੇ ਪੰਜਾਬ ਤੋਂ ਇਸ ਹਫ਼ਤੇ ਦੀਆਂ ਵੱਡੀਆਂ ਖ਼ਬਰਾਂ ਜਾਣੋ ਇਸ ਪੌਡਕਾਸਟ ਵਿੱਚ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





