ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ 30ਵੀਂ ਬਰਸੀ ਮੌਕੇ ਮੈਲਬਰਨ ਦੀ ਮਸ਼ਹੂਰ 'ਹੋਜ਼ੀਅਰ ਲੇਨ' ਉੱਤੇ, ਉਨ੍ਹਾਂ ਦੀ ਤਸਵੀਰ ਬਣਾਈ ਗਈ ਹੈ। ਇਸ ਤਸਵੀਰ ਨੂੰ ਬਣਾਉਣ ਵਾਲੀ ਹੈ ਆਸਟ੍ਰੇਲੀਅਨ ਮੂਲ ਦੀ ਕਲਾਕਾਰ ਬੈਥਨੀ ਚੇਰੀ। ਐਸ ਬੀ ਐਸ ਪੰਜਾਬੀ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਖਾਲੜਾ ਦੀ ਕਹਾਣੀ ਨੂੰ ਲੋਕਾਂ ਤੱਕ ਅਤੇ ਖ਼ਾਸ ਕਰ ਕੇ ਪੰਜਾਬੀ ਨੌਜਵਾਨ ਪੀੜੀ ਤੱਕ ਪਹੁੰਚਾਉਣਾ ਉਨ੍ਹਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਦੱਸਿਆ ਕਿ ਇਸ ਪੇਂਟਿੰਗ ਤੋਂ ਬਾਅਦ ਪੰਜਾਬੀ ਭਾਈਚਾਰੇ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਬਹੁਤ ਪਿਆਰ ਵੀ ਮਿਲਿਆ ਹੈ।
ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਦੌਰਾਨ ਬੈਥਨੀ ਨੇ ਦੱਸਿਆ ਕਿ ਉਨ੍ਹਾਂ ਨੇ ਖਾਲੜਾ ਦੀ ਪੇਂਟਿੰਗ ਬਣਾਉਣ ਤੋਂ ਪਹਿਲਾਂ ਉਨ੍ਹਾਂ ਬਾਰੇ ਪੜ੍ਹਿਆ ਅਤੇ ਉਨ੍ਹਾਂ ਦੇ ਭਾਸ਼ਣ ਵੀ ਸੁਣੇ ਸਨ। ਉਹ ਕਹਿੰਦੀ ਹੈ ਕਿ ਖਾਲੜਾ ਦੇ ਦੂਜਿਆਂ ਲਈ ਕੁਝ ਕਰਨ ਦੇ ਨਿਰਸਵਾਰਥ ਭਾਵ ਨੇ ਉਸ ਨੂੰ ਪ੍ਰੇਰਿਤ ਕੀਤਾ।

ਮੈਨੂੰ ਭਾਰਤੀ ਲੋਕਾਂ ਕੋਲੋਂ ਬਹੁਤ ਪਿਆਰ ਮਿਲਿਆ। ਉਨ੍ਹਾਂ ਨੇ ਮੈਨੂੰ ਅਜਿਹਾ ਮਹਿਸੂਸ ਕਰਵਾਇਆ ਕਿ ਮੈਂ ਉਨ੍ਹਾਂ ਦੇ ਪਰਿਵਾਰ ਦਾ ਹੀ ਹਿੱਸਾ ਹਾਂ। ਉਨ੍ਹਾਂ ਨੇ ਮੈਨੂੰ ਇਸ ਚਿੱਤਰ ਦੇ ਨਾਲ ਆਪਣੀਆਂ ਅਤੇ ਆਪਣੇ ਬੱਚੇਆਂ ਦੀਆਂ ਤਸਵੀਰਾਂ ਭੇਜੀਆਂ। ਮੈਨੂੰ ਖਾਣਾ ਵੀ ਭੇਜਿਆ। ਮੈਂ ਕਦੇ ਨਹੀਂ ਸੀ ਸੋਚਿਆ ਕਿ ਮੈਨੂੰ ਇਨ੍ਹਾਂ ਪਿਆਰ ਮਿਲੇਗਾ।ਬੈਥਨੀ ਚੇਰੀ

ਹਾਲ ਹੀ ਵਿੱਚ ਖਾਲੜਾ ਦੇ ਲਾਪਤਾ ਹੋਣ ਦੀ 30ਵੀਂ ਵਰ੍ਹੇਗੰਢ ਮੌਕੇ ਮੈਲਬਰਨ ਵਿੱਚ ਇੱਕ ਮਾਰਚ ਵੀ ਆਯੋਜਿਤ ਕੀਤਾ ਗਿਆ ਸੀ। ਸੁਣੋ ਇਸ ਮਾਰਚ ਦੇ ਪ੍ਰਬੰਧਕ ਹਰਕੀਰਤ ਸਿੰਘ ਅਤੇ ਪੇਂਟਰ ਬੈਥਨੀ ਚੇਰੀ ਨਾਲ ਐਸ ਬੀ ਐਸ ਪੰਜਾਬੀ ਦੀ ਗੱਲ ਬਾਤ ਇਸ ਪੌਡਕਾਸਟ ਰਾਹੀਂ...
🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





