Watch FIFA World Cup 2026™

LIVE, FREE and EXCLUSIVE

MLA ਪਠਾਨਮਾਜਰਾ ਨੇ ਪੰਜਾਬ ਪੁਲਿਸ ਤੋਂ ਬੱਚ ਕੇ ਆਸਟ੍ਰੇਲੀਆ ਪਹੁੰਚਣ ਤੱਕ ਦਾ ਪੂਰਾ ਘਟਨਾਕ੍ਰਮ ਆਪਣੀ ਜ਼ੁਬਾਨੀ ਦੱਸਿਆ, ਅਤੇ ਖੋਲ੍ਹੇ ਕਈ ਰਾਜ਼

MLA Pathanmajra Reveals Full Timeline of Evading Police and Opens Up About Several Key Details

MLA Pathanmajra reveals the full timeline of evading police and opens up about several key details. Credit: SBS PUNJABI

ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਫਿਲਹਾਲ ਆਸਟ੍ਰੇਲੀਆ ਪਹੁੰਚੇ ਹੋਏ ਹਨ। ਐਸ ਬੀ ਐਸ ਪੰਜਾਬੀ ਨਾਲ ਗੱਲ ਕਰਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ’ਤੇ ਲੱਗੇ ਦੋਸ਼ ਇੱਕ ਸਿਆਸੀ ਸਾਜ਼ਿਸ਼ ਦਾ ਹਿੱਸਾ ਹਨ। ਉਹਨਾਂ ਨੇ ਕਿਹਾ ਕਿ ਉਹ ਕਾਨੂੰਨੀ ਤਰੀਕੇ ਨਾਲ ਹੀ ਆਸਟ੍ਰੇਲੀਆ ਆਏ ਹਨ ਅਤੇ ਉਹਨਾਂ ਕੋਲ ਅਜੇ ਵੀ ਵੀਜ਼ਾ ਬਾਕੀ ਹੈ।


Published

Updated

By Puneet Dhingra

Presented by Puneet Dhingra

Source: SBS


Share this with family and friends


ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਫਿਲਹਾਲ ਆਸਟ੍ਰੇਲੀਆ ਪਹੁੰਚੇ ਹੋਏ ਹਨ। ਐਸ ਬੀ ਐਸ ਪੰਜਾਬੀ ਨਾਲ ਗੱਲ ਕਰਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ’ਤੇ ਲੱਗੇ ਦੋਸ਼ ਇੱਕ ਸਿਆਸੀ ਸਾਜ਼ਿਸ਼ ਦਾ ਹਿੱਸਾ ਹਨ। ਉਹਨਾਂ ਨੇ ਕਿਹਾ ਕਿ ਉਹ ਕਾਨੂੰਨੀ ਤਰੀਕੇ ਨਾਲ ਹੀ ਆਸਟ੍ਰੇਲੀਆ ਆਏ ਹਨ ਅਤੇ ਉਹਨਾਂ ਕੋਲ ਅਜੇ ਵੀ ਵੀਜ਼ਾ ਬਾਕੀ ਹੈ।


ਪਠਾਨਮਾਜਰਾ ਨੇ ਇਸ ਇੰਟਰਵਿਊ ਦੌਰਾਨ ਪੂਰੀ ਟਾਈਮਲਾਈਨ ਸਾਂਝੀ ਕਰਦੇ ਹੋਏ ਦੱਸਿਆ ਕਿ ਉਹ ਪੁਲਿਸ ਦੀ ਹਿਰਾਸਤ ਤੋਂ ਕਿਵੇਂ ਬਚ ਕੇ ਨਿਕਲੇ ਸਨ ਅਤੇ ਉਹਨਾਂ ਮੁਤਾਬਿਕ ਪੁਲਿਸ ਦੀ ਮੰਸ਼ਾ ਸਿਰਫ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਹੀਂ ਸੀ।

ਹਰਮੀਤ ਸਿੰਘ ਪਠਾਨਮਾਜਰਾ ਨੇ ਕਿਹਾ ਕਿ ਹਾਲਾਂਕਿ ਸੁਖਬੀਰ ਸਿੰਘ ਬਾਦਲ ਉਹਨਾਂ ਦੇ ਪਸੰਦੀਦਾ ਰਾਜਨੀਤਿਕ ਆਗੂ ਹਨ ਪਰ ਇਸਦਾ ਮਤਲਬ ਇਹ ਨਹੀਂ ਕਿ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਜਾਣਗੇ।

ਪਠਾਨਮਾਜਰਾ ਨੇ ਆਪਣੀ 'ਆਪ' ਪਾਰਟੀ ਖਿਲਾਫ ਹੀ ਕਈ ਅਹਿਮ ਖੁਲਾਸੇ ਵੀ ਕੀਤੇ, ਜਾਨਣ ਲਈ ਵੇਖੋ ਇਹ ਪੂਰੀ ਗੱਲਬਾਤ...

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Watch now