ਹਿਜਾਬ ਪਹਿਨਣ ਵਾਲੀਆਂ ਔਰਤਾਂ ਨੇ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੜਕਾਂ ਨੂੰ ਬੰਦ ਕਰ ਦਿੱਤਾ ਹੈ ਅਤੇ ਕੁਝ ਵਿਦਿਅਕ ਅਦਾਰਿਆਂ ਵੱਲੋਂ ਸਿਰ ਢੱਕਣ ਵਾਲੇ ਮੁਸਲਿਮ ਵਿਦਿਆਰਥੀਆਂ ਨੂੰ ਦਾਖਲੇ ਤੋਂ ਇਨਕਾਰ ਕਰਨ ਦੇ ਵਿਰੁੱਧ ਸਟੈਂਡ ਲਿਆ ਹੈ।
ਮਹਿਲਾ ਪ੍ਰਦਰਸ਼ਨਕਾਰੀਆਂ ਵਲੋਂ ਧਾਰਮਿਕ ਅਧਿਕਾਰਾਂ ਤੋਂ ਵਾਂਝੇ ਰੱਖੇ ਜਾਣ ਦੀ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਉਹ ਪੜ੍ਹਾਈ ਕਰਨ ਦੀ ਆਪਣੀ ਇੱਛਾ ਅਤੇ ਹਿਜਾਬ ਪਹਿਨਣ ਦੇ ਵਿਚਕਾਰ ਕੋਈ ਚੋਣ ਨਹੀਂ ਕਰਨਾ ਚਾਹੁੰਦੀਆਂ।
"ਸਾਨੂੰ ਨਿਆਂ ਚਾਹੀਦਾ ਹੈ", ਕਈਆਂ ਨੇ ਇਸ ਨਾਅਰੇ ਨਾਲ ਆਪਣਾ ਵਿਰੋਧ ਜ਼ਾਹਿਰ ਕੀਤਾ।
ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਆਈਆਂ ਰਿਪੋਰਟਾਂ ਅਨੁਸਾਰ ਕਈ ਸਕੂਲਾਂ ਨੇ ਸਿੱਖਿਆ ਮੰਤਰਾਲੇ ਦੇ ਹੁਕਮਾਂ ਕਾਰਨ ਹਿਜਾਬ ਪਹਿਨਣ ਵਾਲੀਆਂ ਕੁੜੀਆਂ ਨੂੰ ਸਕੂਲ ਦਾਖਲ ਹੋਣ ਤੋਂ ਰੋਕ ਦਿੱਤਾ ਸੀ।
ਦੱਖਣੀ ਕਰਨਾਟਕ ਰਾਜ ਵਿੱਚ, 12 ਪ੍ਰਤੀਸ਼ਤ ਆਬਾਦੀ ਮੁਸਲਿਮ ਹੈ ਅਤੇ ਵਿਦਿਆਰਥੀਆਂ ਨੂੰ ਸਕੂਲਾਂ ਦੁਆਰਾ ਨਿਰਧਾਰਤ ਡਰੈੱਸ ਕੋਡ ਦੀ ਪਾਲਣਾ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।
ਸਰਕਾਰ ਦੇ ਇਸ ਫੈਸਲੇ 'ਤੇ ਕੁਝ ਧਾਰਮਿਕ ਸਮੂਹਾਂ ਨਾਲ ਵਿਤਕਰੇ ਦੀਆਂ ਚਿੰਤਾਵਾਂ ਹਨ। ਇੱਕ ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਸਕੂਲ ਨੋਟਿਸਾਂ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜਦੋਂ ਕੁਝ ਵਿਦਿਆਰਥੀ ਧਾਰਮਿਕ ਗਤੀਵਿਧੀਆਂ ਵਿੱਚ ਸ਼ਾਮਲ ਹੁੰਦੇ ਹਨ, ਤਾਂ ਉਹ ਸਿੱਖਿਆ ਪ੍ਰਣਾਲੀ ਵਿੱਚ ਵਿਘਨ ਲਿਆਉਂਦੇ ਹਨ।
ਪ੍ਰੀ-ਯੂਨੀਵਰਸਿਟੀ ਕਾਲਜ ਦੇ ਪ੍ਰਿੰਸੀਪਲ ਨਵੀਨ ਸ਼ੈਟੀ ਦਾ ਕਹਿਣਾ ਹੈ ਕਿ ਉਹ ਹੁਕਮਾਂ ਦੀ ਪਾਲਣਾ ਕਰ ਰਹੇ ਹਨ ਪਰ ਸਹੀ ਮਾਰਗਦਰਸ਼ਨ ਦੀ ਲੋੜ ਹੈ।
ਕਰਨਾਟਕ ਸਰਕਾਰ ਨੇ ਤਣਾਅ ਨੂੰ ਘੱਟ ਕਰਨ ਲਈ ਤਿੰਨ ਦਿਨਾਂ ਲਈ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।




