ਇੱਕ ਔਰਤ ਨੇ ਇੱਕ ਵਲੰਟੀਅਰ ਨੂੰ ਦੱਸਿਆ ਕਿ ਉਸਨੂੰ ਕਿਹਾ ਗਿਆ ਸੀ ਕਿ ਟ੍ਰਿਪਲ-ਜ਼ੀਰੋ ’ਤੇ ਕਾਲ ਕਰਨ ’ਤੇ ਉਸਨੂੰ $5,000 ਦਾ ਬਿੱਲ ਆਵੇਗਾ। ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹੀਆਂ ਗਲਤ ਧਾਰਨਾਵਾਂ ਦੂਰ ਕਰਨ ਲਈ ਪ੍ਰਵਾਸੀ ਭਾਈਚਾਰਿਆਂ ਵਿੱਚ ਵਧੇਰੇ ਜਾਗਰੂਕਤਾ ਅਤੇ ਸਿੱਖਿਆ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਘਰੇਲੂ, ਪਰਿਵਾਰਕ ਅਤੇ ਜਿਨਸੀ ਹਿੰਸਾ ਕਮਿਸ਼ਨ ਦੀ ਤਾਜ਼ਾ ਰਿਪੋਰਟ ਮੁਤਾਬਕ, ਆਸਟ੍ਰੇਲੀਆ ਵਿੱਚ ਜਿਨਸੀ ਹਿੰਸਾ ਦੀਆਂ ਰਿਪੋਰਟਾਂ 33 ਸਾਲਾਂ ਵਿੱਚ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈਆਂ ਹਨ।
If you or someone you know is impacted by family and domestic violence, call 1800RESPECT on 1800 737 732 or text 0458 737 732. The Men’s Referral Service, operated by No to Violence, can be contacted on 1300 766 491. In an emergency, call 000.
ਘਰੇਲੂ ਹਿੰਸਾ ਦਾ ਸਾਹਮਣਾ ਕਰ ਰਹੀਆਂ ਕੁਝ ਪ੍ਰਵਾਸੀ ਔਰਤਾਂ ਨੂੰ ਐਮਰਜੈਂਸੀ ਮਦਦ ਅਤੇ ਉਪਲਬਧ ਸੇਵਾਵਾਂ ਬਾਰੇ ਗਲਤ ਜਾਣਕਾਰੀ ਹੋਣ ਕਾਰਨ ਮਦਦ ਲੈਣ ਵਿੱਚ ਮੁਸ਼ਕਲ ਆ ਸਕਦੀ ਹੈ।
ਮੋਨਾਸ਼ ਯੂਨੀਵਰਸਿਟੀ ਦੇ ਮਾਈਗ੍ਰੇਸ਼ਨ ਐਂਡ ਇਨਕਲੂਜ਼ਨ ਸੈਂਟਰ ਵੱਲੋਂ 2021 ਵਿੱਚ ਕੀਤੇ ਅਧਿਐਨ ਮੁਤਾਬਕ, ਆਸਟ੍ਰੇਲੀਆ ਵਿੱਚ ਹਰ ਤਿੰਨ ਸ਼ਰਨਾਰਥੀ ਅਤੇ ਪ੍ਰਵਾਸੀ ਔਰਤਾਂ ਵਿੱਚੋਂ ਇੱਕ ਨੇ ਘਰੇਲੂ ਜਾਂ ਪਰਿਵਾਰਕ ਹਿੰਸਾ ਦਾ ਅਨੁਭਵ ਕੀਤਾ ਹੈ।
ਅੰਕੜਿਆਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਅਸਥਾਈ ਵੀਜ਼ਾ ਧਾਰਕਾਂ ਵੱਲੋਂ ਆਪਣੀ ਵੀਜ਼ਾ ਸਥਿਤੀ ਕਾਰਨ ਦੁਰਵਿਵਹਾਰ ਦੀ ਰਿਪੋਰਟ ਕਰਨ ਦੀ ਸੰਭਾਵਨਾ ਘੱਟ ਰਹਿੰਦੀ ਹੈ।
ਇਸ ਪਿਛੋਕੜ ਵਿੱਚ, ਬਹੁ-ਸੱਭਿਆਚਾਰਕ ਭਾਈਚਾਰਿਆਂ ਲਈ ਸਹਾਇਤਾ ਸੇਵਾਵਾਂ ਨੂੰ ਮਜ਼ਬੂਤ ਕਰਨ ਵਾਸਤੇ ਵਧੇਰੇ ਜਾਗਰੂਕਤਾ, ਸਿੱਖਿਆ ਅਤੇ ਫੰਡਿੰਗ ਦੀ ਮੰਗ ਕੀਤੀ ਜਾ ਰਹੀ ਹੈ।
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





