ਨਿਪਾਲ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਸਟ੍ਰੇਲੀਆ ਦੇ ਵੱਖ-ਵੱਖ ਬਹੁ-ਸੱਭਿਆਚਾਰਕ ਭਾਈਚਾਰੇ ਇਕੱਠੇ ਹੋਏ ਹਨ। ਨਿਪਾਲੀ ਪ੍ਰਵਾਸੀਆਂ ਵੱਲੋਂ ਵਤਨ ਦੀ ਮਦਦ ਲਈ ਫੰਡ ਇਕੱਠੇ ਕਰਨ ਤੋਂ ਲੈ ਕੇ ਆਸਟ੍ਰੇਲੀਆ 'ਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਲੰਗਰ, ਅਰਦਾਸ ਅਤੇ ਰਾਹਤ ਮੁਹਿੰਮਾਂ ਤੱਕ, ਔਖੀ ਘੜੀ ਵਿੱਚ ਭਾਈਚਾਰਕ ਏਕਤਾ ਉੱਭਰ ਕੇ ਸਾਹਮਣੇ ਆ ਰਹੀ ਹੈ। ਇਸ ਐਸ ਬੀ ਐਸ ਪੰਜਾਬੀ ਪੌਡਕਾਸਟ ਵਿੱਚ ਸੁਣੋ ਕਿ ਕਿਵੇਂ ਆਸਟ੍ਰੇਲੀਆ ਦੇ ਬਹੁ-ਸੱਭਿਆਚਾਰਕ ਭਾਈਚਾਰੇ ਨੇ ਨੇਪਾਲ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਹੱਥ ਮਿਲਾਇਆ।
ਨੇਪਾਲ ਵਿੱਚ ਭਿਆਨਕ ਹੜ੍ਹਾਂ ਤੋਂ ਬਾਅਦ ਬਚਾਅ ਅਤੇ ਰਾਹਤ ਦਾ ਕੰਮ ਜਾਰੀ ਹੈ। ਹੜ੍ਹਾਂ ਕਾਰਨ ਮਰਨ ਵਾਲਿਆਂ ਅਤੇ ਲਾਪਤਾ ਲੋਕਾਂ ਦੀ ਗਿਣਤੀ ਵੱਧ ਰਹੀ ਹੈ। ਇਸ ਕਾਰਨ ਹਜ਼ਾਰਾਂ ਕਿਲੋਮੀਟਰ ਦੂਰ ਆਸਟ੍ਰੇਲੀਆ ਵਿੱਚ ਰਹਿੰਦੇ ਨੇਪਾਲੀ ਭਾਈਚਾਰੇ ਵਿੱਚ ਵੀ ਸੋਗ ਅਤੇ ਚਿੰਤਾ ਦਾ ਮਾਹੌਲ ਹੈ।
ਆਪਣੇ ਵਤਨ ਦੇ ਲੋਕਾਂ ਅਤੇ ਹੋਰ ਨਿਪਾਲ ਪ੍ਰਵਾਸੀਆਂ ਦੀ ਮਦਦ ਲਈ ਅਰਜੁਨ ਚਾਲੀਸੇ ਨੇ ਆਸਟ੍ਰੇਲੀਆ 'ਚ ਮੋਮਬੱਤੀ ਮਾਰਚ ਅਤੇ ਭਾਈਚਾਰਕ ਇਕੱਠ ਕਰਵਾਏ ਹਨ।
ਇਸ ਦੇ ਨਾਲ ਹੀ ਸਿੱਖਾਂ ਸਮੇਤ ਆਸਟ੍ਰੇਲੀਆ ਦੇ ਹੋਰ ਭਾਈਚਾਰੇ ਵੀ ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਉਹ ਲੰਗਰ ਲਗਾ ਰਹੇ ਹਨ, ਮਦਦ ਲਈ ਭੇਟਾ ਇਕੱਠੀ ਕਰ ਰਹੇ ਹਨ ਅਤੇ ਪ੍ਰਭਾਵਿਤ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸਾਂ ਕਰ ਰਹੇ ਹਨ।
ਆਸਟ੍ਰੇਲੀਆ ਸਰਕਾਰ ਨੇ ਵੀ ਨੇਪਾਲ-ਚੀਨ ਸਰਹੱਦ ਨੇੜੇ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ 8 ਮਿਲੀਅਨ ਡਾਲਰ ਦੇ ਸਹਾਇਤਾ ਪੈਕੇਜ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੌਂਸਲਰ ਅਤੇ ਮਨੁੱਖੀ ਸਹਾਇਤਾ ਦੇਣ ਦੀ ਵੀ ਗੱਲ ਕਹੀ ਗਈ ਹੈ।

ਆਸਟ੍ਰੇਲੀਆਈ ਹਵਾਈ ਸੈਨਾ ਦਾ C-17A ਜਹਾਜ਼ ਹੜ੍ਹਾਂ ਨਾਲ ਪ੍ਰਭਾਵਿਤ ਭਾਈਚਾਰਿਆਂ ਦੀ ਮਦਦ ਲਈ ਰਾਹਤ ਸਮੱਗਰੀ, ਲੋੜੀਂਦੇ ਸਾਮਾਨ ਅਤੇ ਕਰਮਚਾਰੀਆਂ ਨੂੰ ਲੈ ਕੇ ਰਵਾਨਾ ਹੋਵੇਗਾ।
ਹੜ੍ਹਾਂ ਵਿੱਚ ਨਿਊ ਸਾਊਥ ਵੇਲਜ਼ ਦੇ ਇੱਕ 37 ਸਾਲਾ ਵਿਅਕਤੀ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਅਜੇ ਵੀ 43 ਆਸਟ੍ਰੇਲੀਆਈ ਲੋਕ ਲਾਪਤਾ ਹਨ। ਇਨ੍ਹਾਂ ਵਿੱਚ ਆਸਟ੍ਰੇਲੀਆ ਵਿੱਚ ਰਹਿ ਰਿਹਾ ਇੱਕ ਨਿਊਜ਼ੀਲੈਂਡ ਦਾ ਨਾਗਰਿਕ ਵੀ ਸ਼ਾਮਲ ਹੈ।
ਇਸ ਕੁਦਰਤੀ ਆਫ਼ਤ ਤੋਂ ਬਾਅਦ ਭਾਈਚਾਰਕ ਆਗੂਆਂ ਨੇ ਕੁਦਰਤ ਅਤੇ ਵਾਤਾਵਰਨ ਦੀ ਸੰਭਾਲ ਬਾਰੇ ਲੋਕਾਂ ਵਿੱਚ ਹੋਰ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਹੈ।
ਪੂਰੀ ਗੱਲਬਾਤ ਪੌਡਕਾਸਟ ਰਾਹੀਂ ਸੁਣੋ....
Australians seeking emergency consular assistance can contact DFAT's 24-hour Consular Emergency Centre on 1300 555 135, or from overseas on +61 2 6261 3305.
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





