ਹਰ ਸਾਲ ਦੀ ਤਰ੍ਹਾਂ, ਇਸ ਸਾਲ ਵੀ 2026 ਦੀ ਸ਼ੁਰੂਆਤ ਵਿੱਚ ਤੁਸੀਂ ਕੁਝ ਨਾ ਕੁਝ ਸੰਕਲਪ ਮਿੱਥੇ ਹੋਣਗੇ। ਪਰ ਇਨ੍ਹਾਂ ਟੀਚਿਆਂ ਦਾ ਪੂਰਾ ਹੋਣਾ ਕਿਸ ਤਰ੍ਹਾਂ ਯਕੀਨੀ ਬਣਾਇਆ ਜਾ ਸਕਦਾ ਹੈ? ਇਸ ਬਾਰੇ ਪ੍ਰੋਫੈਸਰ ਬਲਜਿੰਦਰ ਸਾਹਦਰਾ ਨੇ ਸਾਡੇ ਨਾਲ ਕੁਝ ਨੁਕਤੇ ਸਾਂਝੇ ਕੀਤੇ ਹਨ, ਜਿਵੇਂ ਕਿ ਆਪਣੇ ਮੂਲਾਂ ਨਾਲ ਮਿਲਦੇ ਟੀਚੇ ਮਿੱਥੇ ਜਾਣੇ ਚਾਹੀਦੇ ਹਨ ਅਤੇ ਸਹਿਜਤਾ ਤੇ ਨਿਰੰਤਰਤਾ ਨਾਲ ਉਨ੍ਹਾਂ ਨੂੰ ਢੁੱਕਵਾਂ ਸਮਾਂ ਦੇ ਕੇ ਉਹਨਾਂ ਦਾ ਮੁਕੰਮਲ ਹੋਣਾ ਯਕੀਨੀ ਬਣਾਇਆ ਜਾ ਸਕਦਾ ਹੈ। ਨਵੇਂ ਸਾਲ ਦੇ ਟੀਚਿਆਂ ਬਾਰੇ ਉਹਨਾਂ ਦੀ ਵਿਗਿਆਨਕ ਤੌਰ ‘ਤੇ ਭਰਪੂਰ ਸਲਾਹ ਇਸ ਪੌਡਕਾਸਟ ਵਿੱਚ ਸੁਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ
ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ
ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





