ਹਰਿਆਣਾ ਤੋਂ ਨਿਊਜ਼ੀਲੈਂਡ ਆ ਕੇ ਸੰਘਰਸ਼ਾਂ ਦਾ ਸਾਹਮਣਾ ਕਰਨ ਵਾਲੇ ਕਾਂਸਟੇਬਲ ਗੁਲਾਬ ਸਿੰਘ ਵਿਰਕ ਅੱਜ ਨਿਊਜ਼ੀਲੈਂਡ ਪੁਲਿਸ ਦੇ ਅਧਿਕਾਰੀ ਹੋਣ ਦੇ ਨਾਲ-ਨਾਲ ਦੇਸ਼ ਦੇ ਪਹਿਲੇ ਮਾਨਤਾ ਪ੍ਰਾਪਤ (Accredited) ਦਸਤਾਰਧਾਰੀ ਐਥਲੈਟਿਕਸ ਕੋਚ ਵੀ ਹਨ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਆਪਣੇ ਸਫ਼ਰ, ਖੇਡਾਂ ਪ੍ਰਤੀ ਜਜ਼ਬੇ ਅਤੇ ਪਰਿਵਾਰ ਦੇ ਸਹਿਯੋਗ ਬਾਰੇ ਜਾਣਕਾਰੀ ਸਾਂਝੀ ਕੀਤੀ।
ਨਿਊਜ਼ੀਲੈਂਡ ਪੁਲਿਸ ਦੇ ਕਾਂਸਟੇਬਲ ਗੁਲਾਬ ਸਿੰਘ ਵਿਰਕ ਦਾ ਸਫ਼ਰ ਪਰਵਾਸ, ਸੇਵਾ ਅਤੇ ਖੇਡਾਂ ਪ੍ਰਤੀ ਸਮਰਪਣ ਦੀ ਮਿਸਾਲ ਹੈ।
ਹਰਿਆਣਾ ਤੋਂ ਨਿਊਜ਼ੀਲੈਂਡ ਆ ਕੇ ਉਨ੍ਹਾਂ ਨੇ ਉਹੀ ਚੁਣੌਤੀਆਂ ਦਾ ਸਾਹਮਣਾ ਕੀਤਾ ਜਿਨ੍ਹਾਂ ਵਿੱਚੋਂ ਬਹੁਤੇ ਪਰਵਾਸੀ ਲੰਘਦੇ ਹਨ, ਪਰ ਉਨ੍ਹਾਂ ਨੇ ਆਪਣੇ ਦੋਵੇਂ ਬਚਪਨ ਦੇ ਸੁਪਨੇ, ਪੁਲਿਸ ਅਧਿਕਾਰੀ ਬਣਨ ਅਤੇ ਖੇਡਾਂ ਵਿੱਚ ਅੱਗੇ ਵਧਣ ਨੂੰ ਹਕੀਕਤ ਵਿੱਚ ਬਦਲ ਦਿੱਤਾ।
ਗੁਲਾਬ ਸਿੰਘ ਨਿਊਜ਼ੀਲੈਂਡ ਪੁਲਿਸ ਵਿੱਚ ਕਾਂਸਟੇਬਲ ਵਜੋਂ ਸੇਵਾ ਨਿਭਾ ਰਹੇ ਹਨ। ਇਸ ਦੇ ਨਾਲ ਹੀ ਉਹ ਨਿਊਜ਼ੀਲੈਂਡ ਦੇ ਪਹਿਲੇ ਮਾਨਤਾ ਪ੍ਰਾਪਤ ਦਸਤਾਰਧਾਰੀ ਸਿੱਖ ਐਥਲੈਟਿਕਸ ਕੋਚ ਹੋਣ ਦਾ ਮਾਣ ਵੀ ਰੱਖਦੇ ਹਨ।
ਗੁਲਾਬ ਸਿੰਘ ਵਿਰਕ ਨੇ ਐਸਬੀਐਸ ਪੰਜਾਬੀ ਨਾਲ ਕੀਤੀ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ, "ਪੁਲਿਸ ਦੀ ਵਿਅਸਤ ਨੌਕਰੀ, ਪਰਿਵਾਰਕ ਜ਼ਿੰਮੇਵਾਰੀਆਂ ਅਤੇ ਐਥਲੈਟਿਕਸ ਵਿਚਕਾਰ ਸੰਤੁਲਨ ਬਣਾਉਣਾ ਚੁਣੌਤੀਪੂਰਨ ਤਾਂ ਹੈ, ਪਰ ਮੇਰੀ ਪਤਨੀ, ਪਰਿਵਾਰ ਅਤੇ ਦੋਸਤਾਂ ਦੇ ਸਹਿਯੋਗ ਨਾਲ ਇਹ ਸਫ਼ਰ ਸੰਭਵ ਹੋ ਰਿਹਾ ਹੈ।" ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਵੇਰੇ ਜਲਦੀ ਦਿਨ ਦੀ ਸ਼ੁਰੂਆਤ ਕਰਦੇ ਹਨ ਅਤੇ ਆਪਣੀ ਡਿਊਟੀ ਸਮੇਂ ਸਿਰ ਪੂਰੀ ਕਰਕੇ ਸ਼ਾਮ ਦਾ ਸਮਾਂ ਖੇਡਾਂ ਅਤੇ ਕੋਚਿੰਗ ਲਈ ਸਮਰਪਿਤ ਕਰਦੇ ਹਨ।

ਬਚਪਨ ਤੋਂ ਹੀ ਖੇਡਾਂ ਦੇ ਸ਼ੌਕੀਨ ਰਹੇ ਗੁਲਾਬ ਸਿੰਘ ਨੇ ਕਈ ਪ੍ਰਸਿੱਧ ਕੋਚਾਂ ਤੋਂ ਸਿਖਲਾਈ ਹਾਸਲ ਕੀਤੀ। ਬਾਅਦ ਵਿੱਚ ਉਨ੍ਹਾਂ ਨੇ ਖੁਦ ਕੋਚਿੰਗ ਦੇ ਖੇਤਰ ਵਿੱਚ ਕਦਮ ਰੱਖਿਆ ਅਤੇ ਨਿਊਜ਼ੀਲੈਂਡ ਵਿੱਚ ਐਕ੍ਰੈਡਿਟਡ ਐਥਲੈਟਿਕਸ ਕੋਚ ਬਣਨ ਦੇ ਨਾਲ-ਨਾਲ ਵਰਲਡ ਐਥਲੈਟਿਕਸ CECS ਲੈਵਲ 1 ਅਤੇ ਲੈਵਲ 2 ਕੋਚਿੰਗ ਯੋਗਤਾਵਾਂ ਵੀ ਪ੍ਰਾਪਤ ਕੀਤੀਆਂ।
ਉਨ੍ਹਾਂ ਨੇ ਵਰਲਡ ਪੁਲਿਸ ਗੇਮਜ਼ ਵਿੱਚ ਵੀ ਹਿੱਸਾ ਲਿਆ, ਜਿੱਥੇ 28 ਤੋਂ ਵੱਧ ਦੇਸ਼ਾਂ ਦੇ ਖਿਡਾਰੀਆਂ ਨੇ ਮੁਕਾਬਲਾ ਕੀਤਾ। ਇਸ ਮੁਕਾਬਲੇ ਵਿੱਚ ਗੁਲਾਬ ਸਿੰਘ ਨੇ ਚਾਰ ਚਾਂਦੀ ਦੇ ਤਗਮੇ ਜਿੱਤੇ।
ਗੁਲਾਬ ਸਿੰਘ ਖਾਸ ਤੌਰ 'ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿਖਲਾਈ ਦੇਣ ਵਿੱਚ ਵਿਸ਼ੇਸ਼ ਦਿਲਚਸਪੀ ਰੱਖਦੇ ਹਨ।
ਗੁਲਾਬ ਸਿੰਘ ਨੇ ਇਹ ਵੀ ਦੱਸਿਆ ਕਿ ਨਿਊਜ਼ੀਲੈਂਡ ਪੁਲਿਸ ਵਿਭਾਗ ਵਿਭਿੰਨਤਾ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਦਸਤਾਰ ਪਹਿਨ ਕੇ ਡਿਊਟੀ ਨਿਭਾਉਣ ਦੌਰਾਨ ਉਨ੍ਹਾਂ ਨੂੰ ਕਦੇ ਕਿਸੇ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪਿਆ।
ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ
ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





