ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲੱਕਸਨ ਆਪਣੀ ਚਾਰ ਦਿਨ ਦੀ ਭਾਰਤ ਯਾਤਰਾ ਪੂਰੀ ਕਰ ਵਤਨ ਵਾਪਸ ਪੁੱਜੇ। ਆਪਣੀ ਇਸ ਯਾਤਰਾ ਦੌਰਾਨ ਉਹਨਾਂ ਨੇ ਦਿੱਲੀ ਵਿਖੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ ਕੀਤੀ। ਗੱਲਬਾਤ ਦੌਰਾਨ ਜਿੱਥੇ ਮੁੱਕਤ ਵਪਾਰ ਸਮਝੌਤੇ ਲਈ ਕਈ ਵੱਡੇ ਕਦਮ ਚੁੱਕੇ ਗਏ ਉੱਥੇ ਹੀ ਨਿਊਜ਼ੀਲੈਂਡ ਤੋਂ ਭਾਰਤ ਵਿੱਚਕਾਰ ਸਿੱਧੀਆਂ ਹਵਾਈ ਸੇਵਾਵਾਂ ਦੀ ਵੀ ਗੱਲ ਅੱਗੇ ਵਧੀ। ਜਾਰੀ ਕੀਤੇ ਗਏ ਇੱਕ ਸਾਂਝੇ ਬਿਆਨ ਮੁਤਾਬਕ ਦੋਹੇਂ ਦੇਸ਼ਾਂ ਦੀ ਰੱਖਿਆ ਸੰਬੰਧੀ ਮਾਮਲਿਆਂ 'ਤੇ ਚਰਚਾ , ਨਿਊਜ਼ੀਲੈਂਡ ਦੀਆਂ ਯੂਨੀਵਰਸਟੀਆਂ ਦੇ ਕੈਮਪਸ ਭਾਰਤ ਵਿਖੇ ਬਣਾਉਣ ਦਾ ਸੱਦਾ ਅਤੇ ਵਪਾਰ ਵਿੱਚ ਵੀ ਕਈ ਖੇਤਰਾਂ ਵਿੱਚ ਸਮਝੌਤਿਆਂ 'ਤੇ ਰਜ਼ਾਮੰਦੀ ਹੋਈ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





