ਨਿਊਜ਼ੀਲੈਂਡ ਦੇ 'ਪਾਪਾਮੋਆ' ਵਿਖੇ ਦੇਸ਼ ਦਾ ਪਹਿਲਾ ਸਿੱਖ ਪ੍ਰਾਇਮਰੀ ਸਕੂਲ ਸਥਾਪਿਤ ਕਰਨ ਦੀਆਂ ਯੋਜਨਾਵਾਂ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ, ਜਿਸ ਦੀ ਰਜਿਸਟ੍ਰੇਸ਼ਨ ਅਤੇ ਵਿਕਾਸ ਦੀ ਪ੍ਰਕਿਰਿਆ 'ਗੋਬਿੰਦ ਸਰਵਰ' ਟੀਮ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਸਤਾਵਿਤ ਸਕੂਲ ਦੀ ਸ਼ੁਰੂਆਤ ਪਹਿਲਾਂ ਇੱਕ ਕਿੰਡਰਗਾਰਟਨ (ਬਾਲਵਾੜੀ) ਨਾਲ ਹੋਵੇਗੀ, ਜਿਸ ਤੋਂ ਬਾਅਦ ਇਸ ਦਾ ਵਿਸਥਾਰ ਪਹਿਲੀ ਤੋਂ ਛੇਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰਾਇਮਰੀ ਸਕੂਲ ਵਜੋਂ ਕੀਤਾ ਜਾਵੇਗਾ। ਇਸ ਸਕੂਲ ਵਿੱਚ ਨਿਊਜ਼ੀਲੈਂਡ ਦੇ ਅਧਿਕਾਰਿਤ ਪਾਠਕ੍ਰਮ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਪੰਜਾਬੀ ਭਾਸ਼ਾ ਅਤੇ ਗੁਰਮਤਿ ਸਿੱਖਿਆ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਹ ਅਤੇ ਦੁਨੀਆਂ ਦੇ ਹੋਰਨਾਂ ਮੁਲਕਾਂ ਵਿੱਚ ਵਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





