- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਵਿੱਚ ਆਉਣ ਵਾਲੀਆਂ ਜ਼ਿਆਦਾਤਰ ਵਸਤਾਂ 'ਤੇ ਵੱਡੇ ਪੱਧਰ 'ਤੇ ਜਵਾਬੀ ਟੈਰਿਫ ਲਗਾਏ ਜਾਣਗੇ।
- ਆਜ਼ਾਦ ਸੰਸਦ ਮੈਂਬਰ ਡਾਈ ਲੇ ਨੇ ਕਿਹਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦੁਨੀਆ ਦੇ ਹਰ ਦੇਸ਼ 'ਤੇ ਲਗਾਏ ਗਏ ਟੈਰਿਫ ਦੇ ਐਲਾਨ ਤੋਂ ਬਾਅਦ ਆਸਟ੍ਰੇਲੀਆ ਨੂੰ ਹੋਰ ਬਾਜ਼ਾਰਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
- ਗੱਠਜੋੜ ਨੇ ਵਾਅਦਾ ਕੀਤਾ ਹੈ ਕਿ ਜੇਕਰ ਉਹਨਾਂ ਦੀ ਸਰਕਾਰ ਬਣਦੀ ਹੈ ਤਾਂ ਖੇਤੀਬਾੜੀ ਅਤੇ ਮਾਈਨਿੰਗ ਸੜਕਾਂ ਨੂੰ ਅਪਗ੍ਰੇਡ ਕਰਨ ਲਈ 600 ਮਿਲੀਅਨ ਡਾਲਰ ਦਾ ਨਿਵੇਸ਼ ਕੀਤਾ ਜਾਵੇਗਾ।
- ਐੱਮ.ਸੀ.ਜੀ. ਵਿਖੇ ਐਐਫਐੱਲ ਮੈਚ ਦੌਰਾਨ ਲੋਡਡ ਬੰਦੂਕਾਂ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
- ਚਮਤਕਾਰ ਕਰਕੇ ਲੋਕਾਂ ਦੀਆਂ ਬਿਮਾਰੀਆਂ ਠੀਕ ਕਰਨ ਵਾਲੇ ਕਥਿਤ ਪਾਦਰੀ ਬਜਿੰਦਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਵਧੇਰੇ ਜਾਣਕਾਰੀ ਲਈ ਸੁਣੋ ਇਹ ਖਬਰਨਾਮਾ.....
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।