‘ਵਨ ਨੇਸ਼ਨ’ ਨੇ ਅਸਥਾਈ ਪ੍ਰਵਾਸੀਆਂ ਦੀ ਗਿਣਤੀ ਵਿੱਚ 7,50,000 ਦੀ ਕਟੌਤੀ ਕਰਨ ਸਮੇਤ ਪ੍ਰਵਾਸ ਨੀਤੀ ਵਿੱਚ ਵੱਡੇ ਬਦਲਾਅ ਦਾ ਪ੍ਰਸਤਾਵ ਰੱਖਿਆ ਹੈ। ਇਸ ਐਲਾਨ ਦੀ ਲੇਬਰ ਅਤੇ ਗੱਠਜੋੜ ਵੱਲੋਂ ਤਿੱਖੀ ਆਲੋਚਨਾ ਕਰਦਿਆਂ ਕਿਹਾ ਗਿਆ ਹੈ ਕਿ ਇਸ ਦਾ ਆਸਟ੍ਰੇਲੀਆ ਦੀ ਆਰਥਿਕਤਾ ਉੱਤੇ ਅਸਰ ਪੈ ਸਕਦਾ ਹੈ। ਵਨ ਨੇਸ਼ਨ ਦੇ ਪ੍ਸਤਾਵ ਵਿੱਚ ਵਿਦਿਆਰਥੀ ਵੀਜ਼ਾ, ਗ੍ਰੈਜੂਏਟ ਵੀਜ਼ਾ, ਆਰਜ਼ੀ ਹੁਨਰਮੰਦ ਵੀਜ਼ਾ ਅਤੇ ਬ੍ਰਿਜਿੰਗ ਵੀਜ਼ਾ ਧਾਰਕਾਂ ਦੀ ਗਿਣਤੀ ਘਟਾਉਣ ਦੇ ਨਾਲ-ਨਾਲ ‘ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰਵਾਨਗੀ ਅਤੇ ਵਾਪਸੀ’ ਦੀ ਯੋਜਨਾ ਵੀ ਸ਼ਾਮਲ ਹੈ।
ਸਰਕਾਰ ਨੇ ਪਹਿਲਾਂ 2027-28 ਲਈ 2,25,000 ਦਾ ਟੀਚਾ ਮਿੱਥਿਆ ਸੀ। 'ਵਨ ਨੇਸ਼ਨ' ਦਾ ਕਹਿਣਾ ਹੈ ਕਿ ਵਿਦੇਸ਼ੀ ਪ੍ਰਵਾਸ (NOM) 'ਤੇ 1,30,000 ਦੀ ਸਾਲਾਨਾ ਸੀਮਾ ਲਾਗੂ ਰਹੇਗੀ ਅਤੇ ਇਸ ਦੀ ਹਰ ਸਾਲ ਸਮੀਖਿਆ ਕੀਤੀ ਜਾਵੇਗੀ।
ਪੂਰੀ ਗੱਲਬਾਤ ਸੁਣੋ ਐਸ ਬੀ ਐਸ ਪੰਜਾਬੀ ਦੇ ਇਸ ਪੌਡਕਾਸਟ ਵਿੱਚ...
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





