SKIP TO MAIN CONTENT

ਪਾਕਿਸਤਾਨ ਡਾਇਰੀ: ਸਰਕਾਰ ਵੱਲੋਂ ਵਿਸ਼ਵ ਕੱਪ-2023 ਲਈ ਕ੍ਰਿਕਟ ਟੀਮ ਨੂੰ ਭਾਰਤ ਜਾਣ ਦੀ ਮਨਜ਼ੂਰੀ

A group of men wearing green jerseys laugh and wave peace-signs in the air.
A representative image of Pakistan's cricket supporters. Source: Getty / AFP / David Gray

ਪਾਕਿਸਤਾਨ ਸਰਕਾਰ ਨੇ ਦੇਸ਼ ਦੀ ਸੀਨੀਅਰ ਕ੍ਰਿਕਟ ਟੀਮ ਨੂੰ ਵਿਸ਼ਵ ਕੱਪ-2023 ਵਿੱਚ ਹਿੱਸਾ ਲੈਣ ਲਈ ਭਾਰਤ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਪਾਕਿਸਤਾਨ ਕ੍ਰਿਕਟ ਟੀਮ ਦੇ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਸਬੰਧੀ ਬਣੀ ਬੇਯਕੀਨੀ ਵੀ ਖ਼ਤਮ ਹੋ ਗਈ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਰਿਪੋਰਟ ਸੁਣੋ...

Published

By Preetinder Grewal

Presented by Masood Mallhi

Source: SBS

Skip to podcast episode content

ਪਾਕਿਸਤਾਨ ਸਰਕਾਰ ਨੇ ਦੇਸ਼ ਦੀ ਸੀਨੀਅਰ ਕ੍ਰਿਕਟ ਟੀਮ ਨੂੰ ਵਿਸ਼ਵ ਕੱਪ-2023 ਵਿੱਚ ਹਿੱਸਾ ਲੈਣ ਲਈ ਭਾਰਤ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਪਾਕਿਸਤਾਨ ਕ੍ਰਿਕਟ ਟੀਮ ਦੇ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਸਬੰਧੀ ਬਣੀ ਬੇਯਕੀਨੀ ਵੀ ਖ਼ਤਮ ਹੋ ਗਈ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਰਿਪੋਰਟ ਸੁਣੋ...

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਮੁਤਾਬਕ ਸਰਕਾਰ ਇਸ ਗੱਲ ’ਤੇ ਕਾਇਮ ਹੈ ਕਿ ਖੇਡ ਨੂੰ ਸਿਆਸਤ ਨਾਲ ਨਹੀਂ ਜੋੜਨਾ ਚਾਹੀਦਾ।

ਇਸ ਲਈ ਦੇਸ਼ ਦੀ ਟੀਮ ਨੂੰ ਅਗਾਮੀ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਲਈ ਭਾਰਤ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ।

ਬਿਆਨ ਵਿੱਚ ਕਿਹਾ ਗਿਆ, ‘‘ਪਾਕਿਸਤਾਨ ਦਾ ਮੰਨਣਾ ਹੈ ਕਿ ਭਾਰਤ ਨਾਲ ਦੁਵੱਲੇ ਸਬੰਧਾਂ ਦੀ ਸਥਿਤੀ ਆਪਣੀਆਂ ਕੌਮਾਂਤਰੀ ਖੇਡ ਪ੍ਰਤੀ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅੜਿੱਕਾ ਨਹੀਂ ਬਣਨੀ ਚਾਹੀਦੀ। ਸਾਨੂੰ ਉਮੀਦ ਹੈ ਕਿ ਭਾਰਤ ਯਾਤਰਾ ਦੌਰਾਨ ਪਾਕਿਸਤਾਨ ਕ੍ਰਿਕਟ ਟੀਮ ਦੀ ਪੂਰੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।’

ਇਸ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸਾਡਾ ਪੰਜਾਬੀ ਪ੍ਰੋਗਾਮ ਸੁਣੋ ਤੇ ਸਾਨੂੰ ਫੇਸਬੁੱਕ ‘ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now