ਪਾਕਿਸਤਾਨ ਤੋਂ ਅੰਤਰਰਾਸ਼ਟਰੀ ਉਡਾਣਾਂ ਰਾਹੀਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਦੇ ਸਾਮਾਨ ਵਿੱਚ ਡਰੱਗ ਸਪਲਾਈ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਹੋਇਆ ਹੈ। ਇਹ ਗਿਰੋਹ ਏਅਰਪੋਰਟ ’ਤੇ ਕੰਮ ਕਰਦੀ ਇੱਕ ਕੰਪਨੀ ਦੇ ਮੁਲਾਜ਼ਮਾਂ ਵੱਲੋਂ ਚਲਾਇਆ ਜਾ ਰਿਹਾ ਸੀ। ਇਹ ਮੁਲਾਜ਼ਮ ਬੜੀ ਚਲਾਕੀ ਅਤੇ ਧੋਖੇ ਨਾਲ ਮੁਸਾਫ਼ਰਾਂ ਦੇ ਸਾਮਾਨ ਵਿੱਚ ਡਰੱਗ ਰੱਖ ਦਿੰਦੇ ਸਨ ਅਤੇ ਦੂਜੇ ਮੁਲਕ ਪਹੁੰਚਣ ’ਤੇ ਉਥੋਂ ਉਸ ਸਾਮਾਨ ਨੂੰ ਖਿਸਕਾ ਲੈਂਦੇ ਸਨ। ਤਾਜ਼ਾ ਮਾਮਲਾ ਯੂਕੇ ਦੇ ਇੱਕ ਨਾਗਰਿਕ ਨਾਲ ਸਾਹਮਣੇ ਆਇਆ ਜਿਸ ਤੋਂ ਬਾਅਦ ਕੰਪਨੀ ਦੇ ਸਾਰੇ 15 ਮੁਲਾਜ਼ਮ ਗ੍ਰਿਫ਼ਤਾਰ ਕਰ ਲਏ ਗਏ ਹਨ ਅਤੇ ਇਸ ਗਿਰੋਹ ਦੇ ਕੌਮਾਂਤਰੀ ਡਰੱਗ ਸਮੱਗਲਰਾਂ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





