SKIP TO MAIN CONTENT

ਪਾਕਿਸਤਾਨ ਡਾਇਰੀ: ਕੀ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਹੋ ਸਕਦੀ ਹੈ ਮੁਲਕ-ਵਾਪਸੀ?

File photo, Pakistan's Ex PM Nawaz Sharif
A file photo of Nawaz Sharif Source: AAP

ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਜਲਾਵਤਨੀ ਤੋਂ ਵਾਪਸ ਆਉਣ ਦੀਆਂ ਕਿਆਸਰਾਈਆਂ ਤਹਿਤ ਪਾਕਿਸਤਾਨ ਦੀ ਰਾਜਨੀਤੀ ਵਿੱਚ ਸੰਭਾਵੀ ਤਬਦੀਲੀ ਦਾ ਸੰਕੇਤ ਮਿਲ ਰਿਹਾ ਹੈ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਆਡੀਓ ਰਿਪੋਰਟ ਸੁਣੋ.....


Published

By Masood Mallhi

Source: SBS


Skip to podcast episode content

ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਜਲਾਵਤਨੀ ਤੋਂ ਵਾਪਸ ਆਉਣ ਦੀਆਂ ਕਿਆਸਰਾਈਆਂ ਤਹਿਤ ਪਾਕਿਸਤਾਨ ਦੀ ਰਾਜਨੀਤੀ ਵਿੱਚ ਸੰਭਾਵੀ ਤਬਦੀਲੀ ਦਾ ਸੰਕੇਤ ਮਿਲ ਰਿਹਾ ਹੈ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਆਡੀਓ ਰਿਪੋਰਟ ਸੁਣੋ.....


ਕੁਝ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਅਗਰ ਇਸ ਤਰਾਂਹ ਹੁੰਦਾ ਹੈ ਤਾਂ ਨਵਾਜ਼ ਸ਼ਰੀਫ਼ 2023 ਦੀਆਂ ਚੋਣਾਂ ਵਿੱਚ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ।

ਸ਼ਰੀਫ ਨਵੰਬਰ 2019 ਤੋਂ ਲੰਡਨ 'ਚ ਰਹਿ ਰਹੇ ਹਨ ਜਦੋਂ ਉਨ੍ਹਾਂ ਨੂੰ ਅਦਾਲਤ ਨੇ ਮੈਡੀਕਲ ਆਧਾਰ 'ਤੇ ਯੂਕੇ ਜਾਣ ਦੀ ਇਜਾਜ਼ਤ ਦਿੱਤੀ ਸੀ।

2017 ਵਿੱਚ, ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਨਵਾਜ਼ ਸ਼ਰੀਫ਼ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਯੋਗ ਕਰਾਰ ਦਿੱਤਾ ਸੀ।

ਪਰ ਹਾਲ ਹੀ ਵਿੱਚ ਪਾਕਿਸਤਾਨ ਦੀ ਇੱਕ ਅਦਾਲਤ ਵੱਲੋਂ 37 ਸਾਲ ਪੁਰਾਣੇ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਉਨ੍ਹਾਂ ਨੂੰ ਬਰੀ ਕਰਨ ਅਤੇ ਚੋਣ ਕਾਨੂੰਨਾਂ ਵਿੱਚ ਸੋਧ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦਾ ਮੁਲਕ ਪਰਤਣ ਦਾ ਰਾਹ ਪੱਧਰਾ ਹੋ ਗਿਆ ਹੈ।

ਹੋਰ ਵੇਰਵੇ ਲਈ ਇਹ ਆਡੀਓ ਰਿਪੋਰਟ ਸੁਣੋ.....


Latest podcast episodes

Follow SBS Punjabi

Download our apps

Watch on SBS

Punjabi News

Stream now