ਲਾਹੌਰ ਤੋਂ 130 ਕਿਲੋਮੀਟਰ ਉੱਤਰ-ਪੂਰਬ ਵਿਚ ਸਥਿਤ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਵਿੱਚ ਇਕੱਤਰ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਮਰੀਅਮ ਨੇ ਆਪਣੇ ਪਿਤਾ ਅਤੇ ਤਿੰਨ ਵਾਰ ਸਾਬਕਾ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੇ ਹਵਾਲੇ ਨਾਲ ਕਿਹਾ, “ਸਾਨੂੰ ਆਪਣੇ ਗੁਆਂਢੀਆਂ ਨਾਲ ਨਹੀਂ ਲੜਨਾ ਚਾਹੀਦਾ। ਸਾਨੂੰ ਉਨ੍ਹਾਂ ਲਈ ਆਪਣੇ ਦਿਲ ਖੋਲ੍ਹਣ ਦੀ ਲੋੜ ਹੈ"।
50 ਸਾਲਾ ਮਰੀਅਮ ਨਵਾਜ਼, ਸ਼ਰੀਫ਼ ਦੀ ਸਿਆਸੀ ਵਾਰਸ ਮੰਨੀ ਜਾਂਦੀ ਹੈ। ਉਹ ਫਰਵਰੀ ਵਿੱਚ ਪਾਕਿਸਤਾਨ ਵਿੱਚ ਪਹਿਲੀ ਮਹਿਲਾ ਮੁੱਖ ਮੰਤਰੀ ਵਜੋਂ ਚੁਣੀ ਗਈ ਸੀ।
ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਰਿਪੋਰਟ ਸੁਣੋ....