SKIP TO MAIN CONTENT

ਪਾਕਿਸਤਾਨ ਡਾਇਰੀ: ਸਾਬਕਾ ਪ੍ਰਧਾਨ ਮੰਤਰੀ ਅੱਬਾਸੀ ਵੱਲੋਂ ਸਰਕਾਰ 'ਤੇ ਮੁਫਤ ਆਟਾ ਯੋਜਨਾ ਤਹਿਤ 20 ਅਰਬ ਰੁਪਏ ਗਬਨ ਦੇ ਦੋਸ਼

Abbasi.JPG
Credit: SBS Punjabi/Twitter

ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਸੀਨੀਅਰ ਨੇਤਾ ਸ਼ਾਹਿਦ ਖਾਕਾਨ ਅੱਬਾਸੀ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੀ ਸਰਕਾਰ ਦੀ ਮੁਫਤ ਆਟਾ ਵੰਡ ਯੋਜਨਾ ਦੌਰਾਨ 20 ਅਰਬ ਰੁਪਏ ਦਾ ਗਬਨ ਹੋਇਆ ਹੈ ਜਦਕਿ ਸਰਕਾਰ ਵੱਲੋਂ ਇਹਨਾਂ ਦੋਸ਼ਾਂ ਨੂੰ ਬੇ-ਬੁਨਿਆਦ ਦੱਸਿਆ ਗਿਆ ਹੈ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਆਡੀਓ ਰਿਪੋਰਟ ਸੁਣੋ.....

Published

By Preetinder Grewal

Presented by Masood Mallhi

Source: SBS

Skip to podcast episode content

ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਸੀਨੀਅਰ ਨੇਤਾ ਸ਼ਾਹਿਦ ਖਾਕਾਨ ਅੱਬਾਸੀ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੀ ਸਰਕਾਰ ਦੀ ਮੁਫਤ ਆਟਾ ਵੰਡ ਯੋਜਨਾ ਦੌਰਾਨ 20 ਅਰਬ ਰੁਪਏ ਦਾ ਗਬਨ ਹੋਇਆ ਹੈ ਜਦਕਿ ਸਰਕਾਰ ਵੱਲੋਂ ਇਹਨਾਂ ਦੋਸ਼ਾਂ ਨੂੰ ਬੇ-ਬੁਨਿਆਦ ਦੱਸਿਆ ਗਿਆ ਹੈ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਆਡੀਓ ਰਿਪੋਰਟ ਸੁਣੋ.....

ਲਾਹੌਰ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਅੱਬਾਸੀ ਨੇ ਦਾਅਵਾ ਕੀਤਾ ਕਿ ਸਰਕਾਰ ਦੀ ਮੁਫ਼ਤ ਆਟਾ ਯੋਜਨਾ ਵਿੱਚ 20 ਅਰਬ ਰੁਪਏ ਤੋਂ ਵੱਧ ਦਾ ਘਪਲਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਭ੍ਰਿਸ਼ਟ ਸਰਕਾਰੀ ਅਧਿਕਾਰੀਆਂ ਦੀ ਪਛਾਣ ਕੀਤੀ ਜਾਂਦੀ ਸੀ ਪਰ ਅੱਜ ਸਮਾਂ ਆ ਗਿਆ ਹੈ ਜਦੋਂ ਸਾਨੂੰ ਇਮਾਨਦਾਰ ਅਫਸਰ ਲੱਭਣੇ ਔਖੇ ਹੋ ਗਏ ਹਨ।

ਇਸ ਦੌਰਾਨ ਫੈਡਰਲ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਕਿਹਾ ਕਿ ਪੰਜਾਬ, ਖੈਬਰ-ਪਖਤੂਨਖਵਾ, ਸਿੰਧ ਅਤੇ ਇਸਲਾਮਾਬਾਦ ਦੇ ਲੱਖਾਂ ਗਰੀਬ ਲੋਕਾਂ ਨੂੰ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ “ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ” ਨਾਲ ਮੁਫਤ ਆਟਾ ਮੁਹੱਈਆ ਕਰਵਾਇਆ ਗਿਆ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਵੱਖ-ਵੱਖ ਸ਼ਹਿਰਾਂ ਵਿੱਚ ਆਟਾ ਵੰਡਣ ਵਾਲੀਆਂ ਥਾਵਾਂ ਦਾ ਖੁਦ ਦੌਰਾ ਕੀਤਾ ਹੈ।

ਇਸ ਦੌਰਾਨ, ਪੰਜਾਬ ਦੇ ਨਿਗਰਾਨ ਸੂਚਨਾ ਮੰਤਰੀ ਅਮੀਰ ਮੀਰ ਨੇ ਵੀ ਅੱਬਾਸੀ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਮੁਫਤ ਆਟਾ ਯੋਜਨਾ ਵਧੀਆ ਢੰਗ ਨਾਲ਼ ਲਾਗੂ ਕੀਤੀ ਗਈ ਹੈ।

Latest podcast episodes

Follow SBS Punjabi

Download our apps

Watch on SBS

Punjabi News

Stream now