ਨਵਾਜ਼ ਸ਼ਰੀਫ਼, ਪਾਕਿਸਤਾਨ ਮੁਸਲਿਮ ਲੀਗ (ਨਵਾਜ਼), ਦੇ ਸਾਬਕਾ ਮੁਖੀ ਹਨ ਅਤੇ ਉਨ੍ਹਾਂ ਦੀ ਪਾਰਟੀ ਦਾ ਦੇਸ਼ ਦੀ ਰਾਜਨੀਤੀ ਵਿੱਚ ਕਈ ਸਾਲ ਤੋਂ ਦਬਦਬਾ ਬਣਿਆ ਹੋਇਆ ਹੈ।
ਉਹ ਆਪਣੇ ਵੱਡੇ ਵਿਰੋਧੀ, ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਗਲੀਆਂ ਚੋਣਾਂ ਵਿੱਚ ਚੁਣੌਤੀ ਦੇਣ ਲਈ ਲੰਡਨ ਵਿੱਚ ਕੱਟੀ ਚਾਰ ਸਾਲ ਦੀ ਜਲਾਵਤਨੀ ਤੋਂ ਬਾਅਦ ਪਿਛਲੇ ਹਫ਼ਤੇ ਹੀ ਪਾਕਿਸਤਾਨ ਪਰਤੇ ਹਨ।
2017 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਸਬੰਧ ਵਿੱਚ ਸੁਪਰੀਮ ਕੋਰਟ ਦੇ ਇੱਕ ਫੈਸਲੇ ਵਿੱਚ ਉਨ੍ਹਾਂ ਨੂੰ ਅਹੁਦੇ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ।
ਅਗਲੇ ਹੀ ਸਾਲ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਲਈ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹਾਲਾਂਕਿ ਉਨ੍ਹਾਂ ਇਹਨਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ।
ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਆਡੀਓ ਰਿਪੋਰਟ ਸੁਣੋ......




