SKIP TO MAIN CONTENT

ਪਾਕਿਸਤਾਨ ਡਾਇਰੀ: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਮਿਲੀ ਕੁਝ ਰਾਹਤ

Imran Khan
Pakistan's Ex Prime Minister Imran Khan. Source: Getty

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ੀ ਠਹਿਰਾਏ ਜਾਣ ਦੇ ਫੈਸਲੇ ਨੂੰ ਇਸਲਾਮਾਬਾਦ ਹਾਈ ਕੋਰਟ ਨੇ ਮੁਅੱਤਲ ਕਰ ਦਿੱਤਾ ਹੈ ਪਰ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਨੂੰ ਇਸ ਕੇਸ ਵਿੱਚੋਂ ਕਦੋਂ ਬਰੀ ਕੀਤਾ ਜਾਵੇਗਾ।


Published

Updated

By Preetinder Grewal

Source: SBS


Skip to podcast episode content

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ੀ ਠਹਿਰਾਏ ਜਾਣ ਦੇ ਫੈਸਲੇ ਨੂੰ ਇਸਲਾਮਾਬਾਦ ਹਾਈ ਕੋਰਟ ਨੇ ਮੁਅੱਤਲ ਕਰ ਦਿੱਤਾ ਹੈ ਪਰ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਨੂੰ ਇਸ ਕੇਸ ਵਿੱਚੋਂ ਕਦੋਂ ਬਰੀ ਕੀਤਾ ਜਾਵੇਗਾ।


ਇਮਰਾਨ ਖਾਨ ਨੂੰ 5 ਅਗਸਤ ਨੂੰ 2018 ਤੋਂ 2022 ਤੱਕ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਗੈਰਕਾਨੂੰਨੀ ਢੰਗ ਨਾਲ ਸਰਕਾਰੀ ਤੋਹਫ਼ੇ ਵੇਚਣ ਲਈ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸੀ।

ਜਦਕਿ ਉਨ੍ਹਾਂ ਦੇ ਵਕੀਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣਾ ਬਚਾਅ-ਪੱਖ ਪੇਸ਼ ਕਰਨ ਦਾ ਕੋਈ ਵੀ ਮੌਕਾ ਨਹੀਂ ਦਿੱਤਾ ਗਿਆ ਸੀ।

ਦੋਸ਼ੀ ਠਹਿਰਾਏ ਜਾਣ ਦੇ ਨਤੀਜੇ ਵਜੋਂ, ਅਤੇ ਆਉਣ ਵਾਲੇ ਮਹੀਨਿਆਂ ਵਿੱਚ ਰਾਸ਼ਟਰੀ ਚੋਣ ਦੀ ਸੰਭਾਵਨਾ ਦੇ ਨਾਲ, ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਖਾਨ ਉੱਤੇ ਪੰਜ ਸਾਲਾਂ ਲਈ ਚੋਣ ਲੜਨ 'ਤੇ ਵੀ ਰੋਕ ਲਾ ਦਿੱਤੀ ਸੀ।

ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਇਸਲਾਮਾਬਾਦ ਹਾਈ ਕੋਰਟ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ।

ਉਧਰ ਵਕੀਲ ਅਬਦੁਲ ਮੋਇਜ਼ ਜਾਫਰੀ ਅਨੁਸਾਰ, ਖਾਨ ਦੀ ਸਜ਼ਾ ਨੂੰ ਮੁਅੱਤਲ ਕਰਨ ਦਾ ਮਤਲਬ ਇਹ ਨਹੀਂ ਹੈ ਕਿ ਉਸਦੀ ਸਜ਼ਾ ਨੂੰ ਪਲਟ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਸ ਦੀ ਵਿਸਤ੍ਰਿਤ ਸੁਣਵਾਈ ਅਜੇ ਬਾਕੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਖਾਨ ਨੂੰ ਅਜੇ ਕਈ ਹੋਰ ਅਦਾਲਤਾਂ ਤੋਂ ਜ਼ਮਾਨਤ ਦੀ ਲੋੜ ਪਵੇਗੀ।

ਪਾਕਿਸਤਾਨ ਦੀਆਂ ਖ਼ਬਰਾਂ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਆਡੀਓ ਰਿਪੋਰਟ ਸੁਣੋ.....


Latest podcast episodes

Follow SBS Punjabi

Download our apps

Watch on SBS

Punjabi News

Stream now