ਪਾਕਿਸਤਾਨ ਡਾਇਰੀ : ਅਫ਼ਗ਼ਾਨ ਨਾਗਰਿਕਾਂ ਨੂੰ ਵਾਪਸ ਵਤਨ ਭੇਜਣ ਦੀਆਂ ਤਿਆਰੀਆਂ ਸ਼ੁਰੂ

خانوادههای افغان در حال عبور از مرز پاکستان Source: AFP
ਪਾਕਿਸਤਾਨ ਨੇ ਲਗਭਗ 10 ਲੱਖ ਦਸਤਾਵੇਜ਼ੀ ਅਫ਼ਗ਼ਾਨ ਨਾਗਰਿਕਾਂ ਨੂੰ ਮੁੜ ਅਫਗਾਨਿਸਤਾਨ ਭੇਜਣ ਲਈ ਵਾਪਸੀ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਸਬੰਧੀ ਤਿਆਰੀਆਂ ਆਰੰਭ ਦਿੱਤੀਆਂ ਹਨ। ਜ਼ਿਲ੍ਹਾ ਅਧਿਕਾਰੀਆਂ ਅਤੇ ਪੁਲਿਸ ਨੂੰ ਦੇਸ਼ ਭਰ ਵਿੱਚ ਉਨ੍ਹਾਂ ਦੇ ਠਿਕਾਣਿਆਂ ਦਾ ਪਤਾ ਲਗਾਉਣ ਅਤੇ ਡਾਟਾ ਇਕੱਠਾ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ। ਹਾਲਾਂਕਿ ਸਰਕਾਰ ਵਲੋਂ ਅਜੇ ਤੱਕ ਕਿਸੇ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਉਮੀਦ ਹੈ ਕਿ ਅਫ਼ਗ਼ਾਨ ਨਾਗਰਿਕ ਕਾਰਡ ਧਾਰਕਾਂ ਨੂੰ ਵਾਪਸ ਭੇਜਣ ਦੀ ਮੁਹਿੰਮ ਗਰਮੀਆਂ ਦੇ ਮੌਸਮ ਤੋਂ ਸ਼ੁਰੂ ਹੋ ਸਕਦੀ ਹੈ। ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
Share