ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਉਨ੍ਹਾਂ ਦੋ ਬਿੱਲਾਂ 'ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਜੋ ਅਧਿਕਾਰੀਆਂ ਨੂੰ ਰਾਜ ਅਤੇ ਫੌਜ ਦੇ ਵਿਰੁੱਧ ਕਾਰਵਾਈਆਂ ਲਈ ਲੋਕਾਂ 'ਤੇ ਮੁਕੱਦਮਾ ਚਲਾਉਣ ਲਈ ਵਧੇਰੇ ਸ਼ਕਤੀ ਪ੍ਰਦਾਨ ਕਰਨਗੇ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਰਿਪੋਰਟ ਸੁਣੋ......
ਪਾਕਿਸਤਾਨ ਦੀ ਸੰਸਦ ਦੇ ਦੋਵੇਂ ਸਦਨਾਂ ਦੁਆਰਾ ਪਹਿਲਾਂ ਹੀ ਬਿੱਲ ਪਾਸ ਕੀਤੇ ਜਾ ਚੁੱਕੇ ਹਨ ਪਰ ਅਲਵੀ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੇ ਮੈਂਬਰ ਹਨ, ਜੋ ਦੋਵਾਂ ਬਿੱਲਾਂ ਨੂੰ ਪਾਸ ਕਰਨ ਵਾਲੀ ਗੱਠਜੋੜ ਸਰਕਾਰ ਦਾ ਵਿਰੋਧ ਕਰਦੀ ਹੈ।
ਇਸ ਸਬੰਧੀ ਉਹਨਾਂ ਵੱਲੋਂ ਕੀਤੇ ਟਵੀਟ ਮਗਰੋਂ ਪਾਕਿਸਤਾਨ ਦੀ ਸਿਆਸਤ ਵਿੱਚ ਇੱਕ ਨਵੀਂ ਬਹਿਸ ਛਿੜ ਪਈ ਹੈ।
Share




