ਸਿਕੰਦਰ ਸੁਲਤਾਨ ਰਾਜਾ ਨੂੰ ਇਮਰਾਨ ਖਾਨ ਦੀ ਸਰਕਾਰ ਦੁਆਰਾ ਪਾਕਿਸਤਾਨ ਦੇ ਚੋਣ ਕਮਿਸ਼ਨ (ਈ ਸੀ ਪੀ) ਦਾ ਮੁਖੀ ਨਿਯੁਕਤ ਕੀਤਾ ਗਿਆ ਸੀ, ਪਰ ਹੁਣ ਸਾਬਕਾ ਪ੍ਰਧਾਨਮੰਤਰੀ ਵੱਲੋਂ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਆਪਣੀਆਂ ਵਿਰੋਧੀ ਸਿਆਸੀ ਪਾਰਟੀਆਂ ਦਾ ਪੱਖ ਪੂਰਨ ਦਾ ਦੋਸ਼ ਲਗਾਇਆ ਹੈ, ਜਦੋਂ ਕਿ ਸੀ ਈ ਸੀ ਵੱਲੋਂ ਇਸ ਇਲਜ਼ਾਮ ਨੂੰ ਖਾਰਜ ਕਰ ਦਿੱਤਾ ਗਿਆ ਹੈ।
ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਪਾਰਟੀ ਵਰਕਰਾਂ ਨੇ ਕਰਾਚੀ, ਲਾਹੌਰ, ਇਸਲਾਮਾਬਾਦ, ਪੇਸ਼ਾਵਰ, ਗੁਜਰਾਤ ਅਤੇ ਫੈਸਲਾਬਾਦ ਸਮੇਤ ਹੋਰ ਕਈ ਸ਼ਹਿਰਾਂ ਵਿੱਚ ਚੋਣ ਕਮਿਸ਼ਨ ਦੇ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ।
ਮੁੱਖ ਰੈਲੀ ਇਸਲਾਮਾਬਾਦ ਵਿੱਚ ਈਸੀਪੀ ਦੇ ਮੁੱਖ ਦਫ਼ਤਰ ਦੇ ਬਾਹਰ ਰੱਖੀ ਗਈ ਸੀ, ਜਿਥੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਉਸ ਦੇ ਅਸਤੀਫੇ ਦੀ ਮੰਗ ਕੀਤੀ।
ਇਹ ਪ੍ਰਦਰਸ਼ਨ ਜ਼ਾਹਰ ਤੌਰ 'ਤੇ ਮੁਖ ਚੋਣ ਕਮਿਸ਼ਨਰ ਰਾਜਾ 'ਤੇ ਦਬਾਅ ਬਣਾਉਣ ਦੀ ਰਣਨੀਤੀ ਦਾ ਹਿੱਸਾ ਸਨ ਕਿਉਂਕਿ ਉਹ ਪੀਟੀਆਈ ਵਿਰੁੱਧ ਵਿਦੇਸ਼ੀ ਫੰਡਿੰਗ ਦੇ ਮਾਮਲੇ ਦੀ ਸੁਣਵਾਈ ਦੇ ਨਿਪਟਾਰੇ ਦੇ ਨੇੜੇ ਸਨ।
ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।



