ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀਡੀਐਮ) ਦੀ ਅਗਵਾਈ ਵਾਲੀ ਮੌਜੂਦਾ ਗਠਜੋੜ ਸਰਕਾਰ ਦਾ ਕਾਰਜਕਾਲ 14 ਅਗਸਤ, 2023 ਨੂੰ ਖਤਮ ਹੋ ਜਾਵੇਗਾ, ਅਤੇ ਫਿਰ ਸੰਵਿਧਾਨਕ ਚੋਣ ਸੰਸਥਾ, ਪਾਕਿਸਤਾਨ ਦਾ ਚੋਣ ਕਮਿਸ਼ਨ ਦੇਸ਼ ਵਿੱਚ ਅਗਲੀਆਂ ਆਮ ਚੋਣਾਂ ਦੀ ਮਿਤੀ ਦਾ ਐਲਾਨ ਕਰੇਗਾ।
ਪ੍ਰਧਾਨ ਮੰਤਰੀ ਨੇ ਇਸਲਾਮਾਬਾਦ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ ਹੈ।
ਉਨ੍ਹਾਂ ਦੇ ਇਸ ਬਿਆਨ ਦੇ ਮੱਦੇਨਜ਼ਰ, ਪਾਕਿਸਤਾਨ ਵਿੱਚ ਅਕਤੂਬਰ ਦੇ ਆਖਰੀ ਹਫ਼ਤੇ ਜਾਂ ਨਵੰਬਰ, 2023 ਦੇ ਪਹਿਲੇ ਹਫ਼ਤੇ ਵਿੱਚ ਚੋਣਾਂ ਹੋਣ ਦੀ ਸੰਭਾਵਨਾ ਹੈ।
ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਆਡੀਓ ਰਿਪੋਰਟ ਸੁਣੋ.....
Share





