ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਆਪਣੇ ਸਮਰਥਕਾਂ ਨੂੰ ਪਾਕਿਸਤਾਨ ਦੀਆਂ ਆਮ ਚੋਣਾਂ 'ਚ ਸ਼ਾਮਲ ਹੋਣ ਦੀ ਅਪੀਲ ਕਰਨ ਲਈ 'ਆਰਟੀਫੀਸ਼ਲ- ਇੰਟੈਲੀਜੇਂਸ' ਨਾਲ਼ ਤਿਆਰ ਕੀਤੇ ਭਾਸ਼ਣ ਦੀ ਵਰਤੋਂ ਕੀਤੀ ਜਾ ਰਹੀ ਹੈ। ਇੰਟਰਨੈਟ ਵਿੱਚ ਰੁਕਾਵਟਾਂ ਦੇ ਬਾਵਜੂਦ ਇਹ ਪਾਕਿਸਤਾਨ ਦੀ ਰਾਜਨੀਤੀ ਵਿੱਚ ਆਪਣੇ-ਆਪ ਵਿੱਚ ਇੱਕ ਵੱਖਰੀ ਕਿਸਮ ਦੀ ਕੋਸ਼ਿਸ਼ ਸੀ।
ਇਹ ਆਡੀਓ ਇਮਰਾਨ ਖਾਨ ਦੀ 'ਏ ਆਈ' ਦੁਆਰਾ ਤਿਆਰ ਕੀਤੀ ਗਈ ਤਸਵੀਰ ਉੱਤੇ ਚਲਾਇਆ ਗਿਆ ਸੀ ਜਿਸ ਵਿੱਚ ਉਹ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੀ ਇੱਕ ਇੰਟਰਨੈਟ ਰੈਲੀ ਦੌਰਾਨ ਸੰਬੋਧਨ ਕਰਦੇ ਨਜ਼ਰ ਆਏ।
ਇਸ ਕਲਿਪ ਨੂੰ ਯੂ ਟਿਊਬ 'ਤੇ ਸਟ੍ਰੀਮ ਕਰਦਿਆਂ 1.4 ਮਿਲੀਅਨ ਤੋਂ ਵੀ ਵੱਧ ਵਿਊਜ਼ ਮਿਲੇ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਵੀ ਹਜ਼ਾਰਾਂ ਲੋਕਾਂ ਇਸਨੂੰ ਲਾਈਵ ਸੁਣਿਆ।
ਖਾਨ ਨੇ ਭਾਸ਼ਣ ਵਿੱਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਜਨਤਕ ਰੈਲੀਆਂ ਕਰਨ ਦੀ ਇਜਾਜ਼ਤ ਨਹੀਂ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਮਾਧਿਅਮ ਵਰਤਣ ਲਈ ਮਜਬੂਰ ਹੋਣਾ ਪਿਆ।
ਉਨ੍ਹਾਂ ਆਪਣੇ ਸਮਰਥਕਾਂ ਨੂੰ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਭਾਗ ਲੈਣ ਦੀ ਅਪੀਲ ਕੀਤੀ।
ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ ਇਹ ਆਡੀਓ ਰਿਪੋਰਟ ਸੁਣੋ...





